Monday, December 23, 2024
spot_img

‘ਆਪ’ ਸਰਕਾਰ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਕੀਤੀ ਰਿਕਾਰਡ ਕਮਾਈ : ਚੇਤਨ ਸਿੰਘ ਜੌੜਾਮਾਜਰਾ

Must read

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੋਮਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਵੱਖ-ਵੱਖ ਸਰੋਤਾਂ ਤੋਂ ਬੀਤੇ ਵਿੱਤੀ ਵਰ੍ਹੇ 2022-23 ਦੌਰਾਨ ਕੁੱਲ 247 ਕਰੋੜ ਰੁਪਏ ਜੁਟਾਏ ਅਤੇ ਮੌਜੂਦਾ ਵਿੱਤੀ ਵਰ੍ਹੇ 2023-24 ਦੌਰਾਨ 2 ਜਨਵਰੀ, 2024 ਤੱਕ 225.50 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਕੀਤੀ ਹੈ।

ਮਾਲੀਆ ਇੱਕਤਰ ਕਰਨ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਜਨਤਕ ਰੇਤ ਖੱਡਾਂ (ਪੀ.ਐਮ.ਐਸ.) ਤੋਂ 13.5 ਕਰੋੜ ਰੁਪਏ, ਵਪਾਰਕ ਰੇਤ ਖੱਡਾਂ (ਸੀ.ਐਮ.ਐਸ.) ਤੋਂ 8.8 ਕਰੋੜ ਰੁਪਏ, ਅੰਤਰਰਾਜੀ ਖਣਨ ਗਤੀਵਿਧੀਆਂ ਤੋਂ 146.1 ਕਰੋੜ ਰੁਪਏ, ਭੱਠਾ ਮਾਲਕਾਂ ਦੇ ਲਾਇਸੈਂਸਾਂ ਤੋਂ 22.5 ਕਰੋੜ ਰੁਪਏ, ਘੱਟ ਸਮੇਂ ਦੀ ਮਿਆਦ ਦੇ ਪਰਮਿਟਾਂ ਤੋਂ 96.03 ਕਰੋੜ ਰੁਪਏ, ਨਿਯਮ 75 ਤਹਿਤ ਜੁਰਮਾਨੇ ਤੋਂ 7.92 ਕਰੋੜ ਰੁਪਏ, ਹੋਰ ਸਰੋਤਾਂ ਜਿਵੇਂ ਕਰੱਸ਼ਰ, ਰਜਿਸਟ੍ਰੇਸ਼ਨਾਂ, ਕਰੱਸ਼ਰ ਈ.ਐਮ.ਐਫ਼, ਡਿਮਾਂਡ ਨੋਟਿਸਾਂ ਤੇ ਵਾਹਨ ਪਰਮਿਟਾਂ ਆਦਿ ਤੋਂ 94.21 ਕਰੋੜ ਰੁਪਏ, ਡੀ-ਸਿਲਟਿੰਗ ਸਾਈਟਾਂ ਤੋਂ 30.86 ਕਰੋੜ ਰੁਪਏ ਅਤੇ ਬਾਕੀ ਬਲਾਕਾਂ ਤੋਂ 60 ਕਰੋੜ ਰੁਪਏ ਮਾਲੀਆ ਪ੍ਰਾਪਤ ਹੋਇਆ ਹੈ।

ਮੀਡੀਆ ਦੇ ਇੱਕ ਹਿੱਸੇ ਵਿੱਚ ਆਈ ਰਿਪੋਰਟ ਨੂੰ ਬੇਬੁਨਿਆਦ, ਗੁੰਮਰਾਹਕੁੰਨ ਅਤੇ ਮਨਘੜਤ ਦੱਸਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਕੀਤਾ ਕਿ ਰਿਪੋਰਟ ਵਿੱਚ ਦਰਸਾਏ ਗਏ ਮਾਲੀਏ ਦੇ ਅੰਕੜੇ ਸਿਰਫ਼ ਜਨਤਕ ਰੇਤ ਖੱਡਾਂ ਅਤੇ ਵਪਾਰਕ ਰੇਤ ਖੱਡਾਂ ਤੋਂ ਹੋਣ ਵਾਲੇ ਮਾਲੀਏ ਨੂੰ ਦਰਸਾਉਂਦੇ ਹਨ ਅਤੇ ਇਸ ਵਿੱਚ ਹੋਰਨਾਂ ਪ੍ਰਮੁੱਖ ਸਰੋਤਾਂ ਤੋਂ ਹੋਣ ਵਾਲੇ ਮਾਲੀਏ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article