ਪੰਜਾਬ ‘ਚ ਕੜਾਕੇ ਦੀ ਠੰਡ ਦਾ ਕਹਿਰ ਜਾਰੀ ਹੈ। ਸੋਮਵਾਰ ਨੂੰ ਵੀ ਬਰਫੀਲੀਆਂ ਹਵਾਵਾਂ ਚੱਲਦੀਆਂ ਰਹੀਆਂ। ਪੰਜਾਬ ਵਿੱਚ ਦਿਨ ਦੇ ਤਾਪਮਾਨ ਵਿੱਚ 2.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜੋ ਆਮ ਨਾਲੋਂ 7.9 ਡਿਗਰੀ ਹੇਠਾਂ ਪਹੁੰਚ ਗਿਆ। ਐਤਵਾਰ ਨੂੰ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ 1.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਇਹ ਆਮ ਦੇ ਨੇੜੇ ਹੈ।
ਸਿਰਫ਼ ਪਟਿਆਲਾ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਹੈ। ਐਸਬੀਐਸ ਨਗਰ ਐਤਵਾਰ ਨੂੰ 3.1 ਡਿਗਰੀ ਦੇ ਘੱਟੋ-ਘੱਟ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਅਲਰਟ ਵੀ ਜਾਰੀ ਕੀਤਾ ਹੈ। ਸੋਮਵਾਰ ਨੂੰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਕਈ ਥਾਵਾਂ ‘ਤੇ ਸੰਘਣੀ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ ਕੜਾਕੇ ਦੀ ਠੰਡ ਵਾਲੇ ਦਿਨ ਵੀ ਬਰਕਰਾਰ ਰਹਿਣਗੇ ਅਤੇ ਸੀਤ ਲਹਿਰ ਵੀ ਚੱਲੇਗੀ ਪਰ ਪੰਜਾਬ ਵਿੱਚ ਇਹਨਾਂ ਦਿਨਾਂ ਦੌਰਾਨ ਮੌਸਮ ਖੁਸ਼ਕ ਰਹੇਗਾ।