ਚੰਡੀਗੜ੍ਹ 7 ਸਤੰਬਰ : ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹੜ ਪ੍ਰਭਾਵਿਤ ਇਲਾਕਿਆਂ ਦੇ ਖੇਤਾਂ ਵਿੱਚੋਂ ਮਾਈਨਿੰਗ ਲਈ ਵਿਸ਼ੇਸ਼ ਪੋਲਿਸੀ ਲਿਆਂਦੀ ਜਾਵੇਗੀ ਤਾਂ ਜੋ ਖੇਤਾਂ ਵਿੱਚ ਹੜਾਂ ਕਰਕੇ ਆਈ ਮਿੱਟੀ ਤੋਂ ਕਿਸਾਨਾਂ ਨੂੰ ਰਾਹਤ ਦਿੱਤੀ ਜਾ ਸਕੇ। ਇਸ ਗੱਲ ਦਾ ਪ੍ਰਗਟਾਵਾ ਮਨੀਸ਼ ਸਿਸੋਦੀਆ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।
ਦੱਸ ਦਈਏ ਕਿ ਇਸ ਸਮੇਂ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸਿਸੋਦੀਆ ਨੇ ਕਿਹਾ ਕਿ ਹੜ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ ਨੂੰ ਸਭ ਤੋਂ ਵੱਧ ਖਦਸ਼ਾ ਹੈ ਕਿ ਹੜਾਂ ਦੀ ਮਾਰ ਕਰਕੇ ਉਹਨਾਂ ਦੇ ਖੇਤਾਂ ਵਿੱਚ ਦੋ ਦੋ ਫੁੱਟ ਤੱਕ ਮਿੱਟੀ ਆ ਗਈ ਹੈ ਜਿਸ ਕਰਕੇ ਉਹਨਾਂ ਨੂੰ ਆਗਾਮੀ ਸਮੇਂ ਦੌਰਾਨ ਖੇਤੀ ਕਰਨ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਇਸੇ ਨੂੰ ਵੇਖਦਿਆਂ ਸੂਬਾ ਸਰਕਾਰ ਵੱਲੋਂ ਜਲਦ ਹੀ ਹੜ ਪ੍ਰਭਾਵਿਤ ਇਲਾਕੇ ਦੇ ਖੇਤਾਂ ਵਿੱਚ ਆਈ ਮਿੱਟੀ ਨੂੰ ਹਟਾਉਣ ਲਈ ਮਾਈਨਿੰਗ ਪਾਲਿਸੀ ਲਿਆਂਦੀ ਜਾਵੇਗੀ।