ਪੰਜਾਬ ਵਿਧਾਨ ਸਭਾ ’ਚ ਅੱਜ ਯਾਨੀ 8 ਮਾਰਚ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 2026-27 ਲਈ 2,60,437 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ।
ਵਿੱਤੀ ਸਾਲ 2026-27 ਵਿੱਚ ਕਿਸਾਨੀ ਦੇ ਵੱਡੇ ਯੋਗਦਾਨ ਨੂੰ ਹੋਰ ਮਜ਼ਬੂਤ ਕਰਨ ਅਤੇ ਖੇਤੀਬਾੜੀ ਦੇ ਮੁੜ ਉਭਾਰ ਲਈ, ਸਰਕਾਰ ਨੇ ਇਸ ਬਜਟ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਖੇਤਰਾਂ ਲਈ ਕੁੱਲ 15,377 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਹੈ।
ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਫੰਡ ਮੁੱਖ ਤੌਰ ’ਤੇ ਫ਼ਸਲੀ ਵਿਭਿੰਨਤਾ, ਸਥਿਰਤਾ, ਮੰਡੀ ਸੁਧਾਰਾਂ ਅਤੇ ਕਿਸਾਨਾਂ ਦੀ ਭਲਾਈ ਨਾਲ ਜੁੜੇ ਪ੍ਰੋਜੈਕਟਾਂ ’ਤੇ ਖ਼ਰਚ ਕੀਤੇ ਜਾਣਗੇ। ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਪਰੰਪਰਾਗਤ ਖੇਤੀ ਤੋਂ ਹਟ ਕੇ ਲਾਹੇਵੰਦ ਫ਼ਸਲਾਂ ਵੱਲ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਲਿਆਉਣਾ ਹੈ।
ਉਨ੍ਹਾਂ ਆਖਿਆ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਸਕੀਮ ਜਾਰੀ ਰਹੇਗੀ। ਬਿਜਲੀ ਸਬਸਿਡੀ ਲਈ 7 ਹਜ਼ਾਰ 7 ਸੌ 15 ਕਰੋੜ ਰੱਖੇ ਗਏ ਹਨ। ਕਿਸਾਨਾਂ ਨੂੰ ਨਿਰਵਿਘਣ ਬਿਜਲੀ ਲਈ ਸਰਕਾਰ ਦੀ ਇਹ ਵੱਡੀ ਪਹਿਲ ਹੈ।




