ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ। ਪੁਰੋਹਿਤ ਦੋਵੇਂ ਅਹੁਦਿਆਂ ‘ਤੇ ਜਾਰੀ ਰਹਿ ਸਕਦੇ ਹਨ। ਪੁਰੋਹਿਤ ਨੇ ਅਸਤੀਫ਼ੇ ਦਾ ਕਾਰਨ ਨਿੱਜੀ ਦੱਸਿਆ ਸੀ।
ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਅਸਤੀਫਾ ਦਿੱਤਾ ਗਿਆ ਸੀ, ਪਰ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਐਨੇ ਦਿਨਾਂ ਤੱਕ ਅਸਤੀਫ਼ਾ ਪ੍ਰਵਾਨ ਨਾ ਹੋਣ ਤੋਂ ਬਾਅਦ ਰਾਜਪਾਲ ਹੁਣ ਮੁੜ ਸਰਗਰਮ ਹੋ ਗਏ ਹਨ। ਬਨਵਾਰੀ ਲਾਲ ਪੁਰੋਹਿਤ ਨੇ ਯੂਟੀ, ਚੰਡੀਗੜ੍ਹ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਇਲਾਵਾ ਖਾਮੀਆਂ ਮਿਲਣ ‘ਤੇ ਵੀ ਜਵਾਬ ਮੰਗਿਆ ਗਿਆ ਹੈ।