ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਪੰਜਾਬ ਦੇ ਸਾਰੇ ਵਿੱਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਦੇ ਸਾਰੇ ਵਿੱਦਿਅਕ ਅਦਾਰੇ ਤੇ ਸਰਕਾਰੀ ਦਫ਼ਤਰਾਂ, ਬੋਰਡ, ਕਾਰਪੋਰੇਸ਼ਨ ਬੰਦ ਰਹਿਣਗੇ।
ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਸ਼ਹੀਦੀ ਸਭਾ, ਸ੍ਰੀ ਫਤਿਹਗੜ੍ਹ ਸਾਹਿਬ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿਚ ਦੱਸਿਆ ਗਿਆ ਹੈ ਕਿ 28 ਦਸੰਬਰ ਨੂੰ ਸ਼ਹੀਦੀ ਜੋੜ ਮੇਲੇ ਦੇ ਮੱਦੇਨਜ਼ਰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਅਦਾਰੇ, ਬੋਰਡ, ਕਾਰਪੋਰੇਸ਼ਨ, ਬੈਂਕ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ ।