ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਹਾਜ਼ਰੀ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਡਾ ਐਲਾਨ ਕੀਤਾ ਹੈ। ਦੱਸ ਦਈਏ ਕਿ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ONLINE ATTENDANCE ਸ਼ੁਰੂ ਹੋਵੇਗੀ। ਜਿਸ ਵਿੱਚ ਇੱਕ SMS Alert ਰਾਹੀਂ ਗੈਰਹਾਜ਼ਰੀ ਦੀ ਜਾਣਕਾਰੀ ਮਿਲੇਗੀ। ਸਕੂਲ ਤੋਂ ਬੱਚੇ ਦੇ ਗੈਰਹਾਜ਼ਰ ਹੋਣ ‘ਤੇ ਮਾਪਿਆਂ ਨੂੰ ਮੈਸਜ ਪਹੁੰਚਿਆ ਕਰੇਗਾ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ, “ਸਾਡੇ ਮਾਣਯੋਗ ਮੁੱਖ ਮੰਤਰੀ @BhagwantMann ਜੀ ਦੀ ਅਗਵਾਈ ਹੇਠ ਜਲਦੀ ਹੀ ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਇੱਕ ਹੋਰ ਮੀਲ ਪੱਥਰ ਹਾਸਲ ਹੋਵੇਗਾ। ਬਹੁਤ ਜਲਦ ਪੰਜਾਬ ਦੇ ਸਾਰੇ 19000+ ਸਰਕਾਰੀ ਸਕੂਲਾਂ ਵਿੱਚ ਔਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ। ਮਾਪਿਆਂ ਨੂੰ SMS Alert ਪ੍ਰਾਪਤ ਹੋਣਗੇ ਜਦੋਂ ਵੀ ਉਹਨਾਂ ਦਾ ਬੱਚਾ ਸਕੂਲ ਤੋਂ ਗੈਰਹਾਜ਼ਰ ਹੁੰਦਾ ਹੈ।”