ਪੰਜਾਬ ਮੌਜੂਦਾ ਸਰਕਾਰ ਵੱਲੋਂ ਨਿਵੇਕਲੀ ਪਹਿਲ ਕਰਦੇ ਹੋਏ ਇੱਕ ਸਾਲ ਦੇ ਸਮੇਂ ਦੌਰਾਨ ਉਮਰ ਕੈਦ ਦੀ ਸਜ਼ਾ ਕੱਟ ਰਹੇ 108 ਚੰਗੇ ਆਚਰਣ ਵਾਲੇ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿਆਂ ਅਤੇ ਮੁੜ ਵਸੇਬੇ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਇਹ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਪਿਛਲੇ ਇੱਕ ਸਾਲ ਦੇ ਸਮੇਂ ਦੌਰਾਨ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ 108 ਚੰਗੇ ਆਚਰਣ ਵਾਲੇ ਕੈਦੀਆਂ ਨੂੰ ਰਿਹਾਅ ਕੀਤਾ ਗਿਆ ਹੈ।