ਪੰਜਾਬ ਰੋਡਵੇਜ਼ ਦੇ ਕਰਮਚਾਰੀ ਭਲਕੇ ਯਾਨੀ 23 ਅਕਤੂਬਰ ਦਿਨ ਵੀਰਵਾਰ ਨੂੰ ਭਾਈ ਦੂਜ ਦੇ ਮੌਕੇ ‘ਤੇ ਜਲੰਧਰ ਦੇ ਪੀਏਪੀ ਚੌਂਕ ‘ਤੇ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨਗੇ। ਇਹ ਵਿਰੋਧ ਪ੍ਰਦਰਸ਼ਨ ਕਿਲੋਮੀਟਰ ਸਕੀਮ ਦੇ ਟੈਂਡਰ ਨੂੰ ਰੱਦ ਨਾ ਕਰਨ ਦੇ ਵਿਰੋਧ ਵਿੱਚ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਪੰਜਾਬ ਭਰ ਦੇ ਵੱਖ-ਵੱਖ ਡਿਪੂਆਂ ਦੇ ਕਰਮਚਾਰੀ ਹਿੱਸਾ ਲੈਣਗੇ।