ਪੰਜਾਬ ਸਰਕਾਰ ਨੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਵਿੱਚ ਦਿੱਤੀ ਗਈ ਛੋਟ ਨੂੰ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਅੰਤਿਮ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ 30 ਜੂਨ ਤੋਂ ਬਾਅਦ ਐਚਐਸਆਰਪੀ ਫਿੱਟ ਨਾ ਹੋਣ ਵਾਲੇ ਵਾਹਨਾਂ ਦੇ ਚਲਾਨ ਕੱਟੇ ਜਾਣਗੇ ਜਾਂ ਉਨ੍ਹਾਂ ਨੂੰ ਬਲੈਕਲਿਸਟ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਅਜਿਹੇ ਵਾਹਨਾਂ ‘ਤੇ ਸ਼ਿਕੰਜਾ ਕੱਸਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਮਹੱਤਵਪੂਰਨ ਗੱਲ ਇਹ ਹੈ ਕਿ ਕੇਂਦਰੀ ਮੋਟਰ ਵਹੀਕਲ ਰੂਲਜ਼ 1989 ਦੇ ਨਿਯਮ 50 ਦੇ ਅਨੁਸਾਰ, ਸਾਰੀਆਂ ਸ਼੍ਰੇਣੀਆਂ ਦੇ ਵਾਹਨਾਂ ਲਈ HSRP ਲਗਾਉਣਾ ਲਾਜ਼ਮੀ ਹੈ। ਇਹ ਨਿਯਮ 1 ਅਪ੍ਰੈਲ 2019 ਤੋਂ ਲਾਜ਼ਮੀ ਕਰ ਦਿੱਤਾ ਗਿਆ ਸੀ। ਪਰ ਪੰਜਾਬ ਸਰਕਾਰ ਵਾਰ ਵਾਰ ਇਸ ਵਿੱਚ ਢਿੱਲ ਦੇ ਰਹੀ ਹੈ। ਪਰ ਹੁਣ ਸਰਕਾਰ ਨੇ ਤਰੀਕ ਵਧਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ਅਤੇ 30 ਜੂਨ 2023 ਤੱਕ HSRP ਅਪਲਾਈ ਕਰਨਾ ਜ਼ਰੂਰੀ ਕਰ ਦਿੱਤਾ ਹੈ। ਹਰ ਪੁਰਾਣੇ ਅਤੇ ਨਵੇਂ ਵਾਹਨ ‘ਤੇ HSRP ਲਗਾਉਣਾ ਜ਼ਰੂਰੀ ਹੋਵੇਗਾ। 3 ਹਜ਼ਾਰ ਤੱਕ ਹੋ ਸਕਦਾ ਹੈ ਜੁਰਮਾਨਾ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਆਖਰੀ ਸੂਚਨਾ ਮੁਤਾਬਕ HSRP ਨਾ ਪਾਉਣ ਵਾਲੇ ਵਾਹਨਾਂ ਨੂੰ ਪਹਿਲਾਂ 2 ਹਜ਼ਾਰ ਰੁਪਏ ਤੱਕ ਦਾ ਚਲਾਨ ਭਰਨਾ ਪੈ ਸਕਦਾ ਹੈ। ਜੇਕਰ ਉਹੀ ਗਲਤੀ ਦੁਬਾਰਾ ਹੁੰਦੀ ਹੈ ਤਾਂ 3,000 ਰੁਪਏ ਦਾ ਚਲਾਨ ਭਰਨਾ ਪਵੇਗਾ।