ਬੀਤੇ ਕੁਝ ਦਿਨ ਪਹਿਲਾ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਮੀਟਿੰਗ ‘ਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ ਸੀ। ਮੀਟਿੰਗ ਵਿੱਚ ਕੁੱਲ 37 ਗਰੁੱਪਾਂ ਨੇ ਭਾਗ ਲਿਆ।
ਇਸ ਦੌਰਾਨ ਕਿਸਾਨ ਆਗੂ ਰਾਜੇਵਾਲ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ 22 ਫਰਵਰੀ ਤੱਕ ਬੰਦ ਰੱਖਣ ਦਾ ਐਲਾਨ ਕੀਤਾ। ਕਿਸਾਨਾਂ ਵੱਲੋਂ ਪੰਜਾਬ ਭਾਜਪਾ ਦੇ ਸਾਰੇ ਵੱਡੇ ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ। ਜਿਸ ਨੂੰ ਦੇਖਦੇ ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਲਈ ਕਿਹਾ ਗਿਆ।