Sunday, December 22, 2024
spot_img

ਪੰਜਾਬ ਵਿਧਾਨ ਸਭਾ ਦਾ ਦੋ ਰਜ਼ਾ ਸੈਸ਼ਨ ਅੱਜ ਤੋਂ ਸ਼ੁਰੂ

Must read

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ(19-20) ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ ਵੀ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪਹੁੰਚਣਗੇ। ਪਹਿਲੇ ਦਿਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਸੇ ਵਿੱਚੋਂ ਰੋਕੇ ਗਏ ਹਜ਼ਾਰਾਂ ਕਰੋੜ ਰੁਪਏ ਪੇਂਡੂ ਵਿਕਾਸ ਫੰਡ (ਆਰਡੀਐਫ) ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਬਾਰੇ ਵੀ ਚਰਚਾ ਕਰਨਗੇ। ਇਸ ਦੇ ਨਾਲ ਹੀ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ ‘ਤੇ ਸਮਝੌਤੇ ਕੀਤੇ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸੈਸ਼ਨ ਦੇ ਦੂਜੇ ਦਿਨ ਸਿੱਖ ਗੁਰਦੁਆਰਾ ਐਕਟ ਵਿੱਚ ਨਵੀਂ ਧਾਰਾ ਜੋੜਨ ਦਾ ਪ੍ਰਸਤਾਵ ਲਿਆ ਕੇ ਪਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੇਂਦਰ ਖ਼ਿਲਾਫ਼ ਵੀ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ।

ਪੰਜਾਬ ਮੰਤਰੀ ਮੰਡਲ ਗੁਰਦੁਆਰਾ ਐਕਟ, 1925 ਵਿੱਚ ਇੱਕ ਨਵੀਂ ਧਾਰਾ ਜੋੜਨ ‘ਤੇ ਵਿਚਾਰ ਕਰੇਗਾ। ਫਿਰ 20 ਜੂਨ ਨੂੰ ਪੰਜਾਬ ਵਿਧਾਨ ਸਭਾ ਵਿੱਚ ਇਸ ਸਬੰਧੀ ਪ੍ਰਸਤਾਵ ਪਾਸ ਕੀਤਾ ਜਾਵੇਗਾ। ਇਸ ਤਰ੍ਹਾਂ ਕਰਨ ਨਾਲ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਪ੍ਰਸਾਰਣ ਸਾਰੇ ਚੈਨਲਾਂ ‘ਤੇ ਮੁਫ਼ਤ ਹੋ ਜਾਵੇਗਾ।

ਸੀਐਮ ਭਗਵੰਤ ਮਾਨ ਨੇ ਕਿਹਾ- “ਵਾਹਿਗੁਰੂ ਜੀ ਦੀ ਕਿਰਪਾ ਨਾਲ ਕੱਲ੍ਹ ਇੱਕ ਇਤਿਹਾਸਕ ਫੈਸਲਾ ਲੈਣ ਜਾ ਰਿਹਾ ਹੈ। ਸਮੂਹ ਸੰਗਤ ਦੀ ਮੰਗ ਅਨੁਸਾਰ ਸਿੱਖ ਗੁਰਦੁਆਰਾ ਐਕਟ 1925 ਵਿੱਚ ਇੱਕ ਨਵਾਂ ਸੈਕਸ਼ਨ ਜੋੜ ਕੇ ਹਰਿਮੰਦਰ ਸਾਹਿਬ ਜੀ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫਤ ਹੋਵੇਗਾ। ਇਸ ਲਈ ਆਯੋਜਿਤ ਕੀਤਾ ਜਾਵੇਗਾ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article