Friday, December 8, 2023
spot_img

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

Must read

ਚੰਡੀਗੜ੍ਹ, 20 ਅਕਤੂਬਰ : ਪੰਜਾਬ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੀ ਪਿਛਲੀ ਇਕੱਤਰਤਾ ਤੋਂ ਬਾਅਦ ਅਕਾਲ ਚਲਾਣਾ ਕਰ ਗਈਆਂ ਰਾਜਨੀਤਕ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

16ਵੀਂ ਵਿਧਾਨ ਸਭਾ ਦੇ ਚੌਥੇ ਇਜਲਾਸ ਦੀ ਅੱਜ ਦੀ ਬੈਠਕ ’ਚ ਸਦਨ ਨੇ ਸਾਬਕਾ ਕੇਂਦਰੀ ਮੰਤਰੀ ਮਨੋਹਰ ਸਿੰਘ ਗਿੱਲ, ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਸਾਬਕਾ ਸੰਸਦੀ ਸਕੱਤਰ ਗੁਰਬਿੰਦਰ ਸਿੰਘ ਅਟਵਾਲ, ਸਾਬਕਾ ਵਿਧਾਇਕ ਰਾਮ ਕਿਸ਼ਨ ਕਟਾਰੀਆ, ਸੁਤੰਤਰਤਾ ਸੈਨਾਨੀ ਜੈਮਲ ਸਿੰਘ, ਸੁਤੰਤਰਤਾ ਸੈਨਾਨੀ ਅਨੋਖ ਸਿੰਘ, ਸੁਤੰਤਰਤਾ ਸੈਨਾਨੀ ਦਰਸ਼ਨ ਸਿੰਘ, ਸ਼ਹੀਦ ਕਰਨਲ ਮਨਪ੍ਰੀਤ ਸਿੰਘ, ਸ਼ਹੀਦ ਸਿਪਾਹੀ ਪਰਦੀਪ ਸਿੰਘ, ਸ਼ਹੀਦ ਸਿਪਾਹੀ ਪਰਵਿੰਦਰ ਸਿੰਘ, ਸ਼ਹੀਦ ਸਿਪਾਹੀ ਤਰਨਦੀਪ ਸਿੰਘ, ਪ੍ਰੋਫੈਸਰ ਬਲਬੀਰ ਚੰਦ ਵਰਮਾ, ਡਾਕਟਰ ਅਮਰ ਸਿੰਘ ਆਜ਼ਾਦ, ਗਾਇਕ ਸੁਰਿੰਦਰ ਛਿੰਦਾ, ਪ੍ਰਸਿੱਧ ਖੇਤੀ ਵਿਗਿਆਨੀ ਐਮ.ਐਸ. ਸਵਾਮੀਨਾਥਨ, ਸਿੱਖ ਵਿਦਵਾਨ ਪ੍ਰੋ: ਪ੍ਰਿਥੀਪਾਲ ਸਿੰਘ, ਸ਼ਹੀਦ ਅੰਮ੍ਰਿਤਪਾਲ ਸਿੰਘ, ਨਾਇਬ ਸੂਬੇਦਾਰ ਕੁਲਦੀਪ ਸਿੰਘ, ਲਾਂਸ ਨਾਇਕ ਤੇਲੂ ਰਾਮ, ਸੂਬੇਦਾਰ ਜਤਿੰਦਰ ਕੁਮਾਰ, ਨਾਇਬ ਸੂਬੇਦਾਰ ਰਮੇਸ਼ ਲਾਲ ਅਤੇ ਬਾਬਾ ਫਰੀਦ ਯੂਨੀਵਰਸਿਟੀ , ਫਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਐਸ.ਐਸ. ਗਿੱਲ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸ਼ਰਧਾਂਜਲੀ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਵਿੱਚ ਉਕਤ ਸ਼ਖ਼ਸੀਅਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਣ ਹਿੱਤ ਮਤਾ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article