ਮੌਸਮ ਵਿਭਾਗ ਪੰਜਾਬ ਵਲੋਂ ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਜਿਸ ਦੇ ਅਨੁਸਾਰ ਪੰਜਾਬ ਦੇ ਲੁਧਿਆਣਾ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਜਿਲਿਆ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਇਹ ਆਮ ਤਾਪਮਾਨ ਨਾਲੋਂ 4.5 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 37.7 ਡਿਗਰੀ ਦਰਜ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਵਿੱਚ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਬਿਜਲੀ ਵੀ ਚਮਕੇਗੀ।