ਪੰਜਾਬੀ ਗਾਇਕ ਖਾਨ ਸਾਬ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਖਾਨ ਸਾਬ ਇੱਕ ਵਾਰ ਫਿਰ ਸੋਗ ਵਿੱਚ ਡੁੱਬ ਗਏ ਹਨ। ਪੰਜਾਬੀ ਗਾਇਕ ਖਾਨ ਸਾਬ ਦੇ ਪਿਤਾ, ਇਕਬਾਲ ਮੁਹੰਮਦ (70) ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਬਾਥਰੂਮ ਵਿੱਚ ਨਹਾਉਂਦੇ ਸਮੇਂ ਦਿਲ ਦਾ ਦੌਰਾ ਪਿਆ।
ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਕਰਯੋਗ ਹੈ ਕਿ ਖਾਨ ਸਾਬ ਦੀ ਮਾਂ, ਪਰਵੀਨ ਬੇਗਮ ਦਾ ਦੇਹਾਂਤ ਸਿਰਫ਼ 17 ਦਿਨ ਪਹਿਲਾਂ ਹੋਇਆ ਸੀ, ਅਤੇ ਹੁਣ ਉਨ੍ਹਾਂ ਦੇ ਪਿਤਾ ਦਾ ਵੀ ਦੇਹਾਂਤ ਹੋ ਗਿਆ ਹੈ।