Saturday, July 27, 2024
spot_img

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਟਰੱਕ ‘ਚੋਂ ਸਾਮਾਨ ਉਤਾਰਦੇ ਸਮੇਂ ਥੱਲੇ ਆਉਣ ਕਾਰਨ ਹੋਈ ਮੌ*ਤ

Must read

ਤਰਨਤਾਰਨ – ਤਰਨਤਾਰਨ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਕੈਨੇਡਾ ‘ਚ ਟਰੱਕ ਡਰਾਈਵਿੰਗ ਕਰਦਾ ਸੀ। ਮ੍ਰਿਤਕ ਦੀ ਪਛਾਣ ਸੁਬੇਗ ਸਿੰਘ ਵਾਸੀ ਪਿੰਡ ਪੰਜਵੜ ਕਲਾਂ ਵਜੋਂ ਹੋਈ ਹੈ। ਮ੍ਰਿਤਕ ਸੁਬੇਗ ਸਿੰਘ 8 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਮੌਤ ਦੀ ਖਬਰ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਦੋ ਸਾਲ ਦੀ ਬੇਟੀ ਛੱਡ ਗਿਆ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੱਲ੍ਹ ਉਹ ਟਰੱਕ ’ਚੋਂ ਸਾਮਾਨ ਉਤਾਰ ਰਿਹਾ ਸੀ ਤਾਂ ਟਰੱਕ ’ਚ ਲੱਦਿਆ ਸਾਮਾਨ ਉਸ ’ਤੇ ਡਿੱਗ ਪਿਆ। ਜਿਸ ਕਾਰਨ ਉਸ ਦੀ ਹੇਠਾਂ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸੁਬੇਗ ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article