Tuesday, June 9, 2026
spot_img

ਅੱਜ 2 ਘੰਟੇ ਲਈ ਫ੍ਰੀ ਰਹੇਗਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ, ਜਾਣੋ ਵਜ੍ਹਾ

Must read

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਯਾਨੀ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਅੱਜ 2 ਘੰਟੇ ਲਈ ਟੋਲ ਫ੍ਰੀ ਰਹੇਗਾ। ਕੌਮੀ ਇਨਸਾਫ ਮੋਰਚੇ ਨੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਤਹਿਤ ਅੱਜ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਟੋਲ ਵਸੂਲੀ ਬੰਦ ਰੱਖਣ ਦਾ ਐਲਾਨ ਕੀਤਾ ਹੈ।

ਕੌਮੀ ਇਨਸਾਫ ਮੋਰਚੇ ਦੇ ਵਰਕਰਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਾਈ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ‘ਤੇ ਧਿਆਨ ਨਹੀਂ ਦੇ ਰਹੀ। ਉਨ੍ਹਾਂ ਦਾ ਦੋਸ਼ ਹੈ ਕਿ ਕੈਦੀਆਂ ਦੀ ਰਿਹਾਈ ਤਾਂ ਦੂਰ ਉਨ੍ਹਾਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਇਸੇ ਦੇ ਵਿਰੋਧ ਵਿਚ ਆਪਣੀ ਆਵਾਜ਼ ਦਿੱਲੀ ਤੱਕ ਪਹੁੰਚਾਉਣ ਲਈ ਮੋਰਚੇ ਨੇ ਇਹ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ।

ਪ੍ਰਦਰਸ਼ਨ ਨੂੰ ਦੇਖਦੇ ਹੋਏ ਪ੍ਰਸ਼ਾਸਨ ਤੇ ਪੁਲਿਸ ਵੀ ਪੂਰੀ ਤਰ੍ਹਾਂ ਦੋਂ ਅਲਰਟ ਹੈ। ਟੋਲ ਪਲਾਜ਼ਾ ‘ਤੇ ਸ਼ਾਂਤੀ ਵਿਵਸਥਾ ਬਣਾਈ ਰੱਖਣ ਲਈ ਭਾਰੀ ਪੁਲਿਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਕੌਮੀ ਇਨਸਾਫ ਮੋਰਚਾ ਨੇ ਸਪੱਸ਼ਟ ਕੀਤਾ ਹੈ ਕਿ ਇਹ ਤਾਂ ਸਿਰਫ ਟ੍ਰੇਲਰ ਹੈ। ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਹੀਂ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਦੱਸ ਦੇਈਏ ਕਿ 4 ਜੁਲਾਈ ਨੂੰ ਪੂਰੇ ਪੰਜਾਬ ਵਿਚ ਵੱਡਾ ‘ਰੇਲ ਰੋਕੋ’ ਅੰਦੋਲਨ ਕੀਤਾ ਜਾਵੇਗਾ ਤੇ 15 ਅਗਸਤ ਦੇ ਮੌਕੇ ‘ਤੇ ਪੰਜਾਬ ਦੇ ਰਾਜਪਾਲ ਦੇ ਘਰ ਦਾ ਘੇਰਾਓ ਵੀ ਕੀਤਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article