ਕਾਂਗਰਸ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚੇ। ਜਿਸ ਉਪਰੰਤ ਉਨ੍ਹਾਂ ਨੇ ਹਰਿਮੰਦਰ ਸਾਹਿਬ ਜਾ ਕੇ ਮੱਥਾ ਟੇਕਿਆ। ਜਿਸ ਤੋਂ ਬਾਅਦ ਉਹ ਲੰਗਰ ਹਾਲ ਵਿੱਚ ਭਾਂਡੇ ਧੋਣ ਦੀ ਸੇਵਾ ਕਰ ਰਹੇ ਹਨ।
ਉਨ੍ਹਾਂ ਦੀ ਇਸ ਫੇਰੀ ਨੂੰ ਗੁਪਤ ਰੱਖਿਆ ਗਿਆ ਹੈ। ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਾਂਗਰਸੀ ਆਗੂ ਉਨ੍ਹਾਂ ਦਾ ਸਵਾਗਤ ਕਰਨ ਆਦਿ ਲਈ ਨਹੀਂ ਪੁੱਜੇ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।