ਪੰਜਾਬ ਦੀ ਸਿਆਸਤ ‘ਚ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਾਂਗਰਸ ਲੋਕ ਸਭਾ ਚੋਣਾਂ ਲਈ ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਉਮੀਦਵਾਰ ਵਜੋਂ ਐਲਾਨ ਕਰ ਸਕਦੀ ਹੈ। ਦੱਸ ਦਈਏ ਕਿ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਭਾਜਪਾ ਤੋਂ, ਰਣਜੀਤ ਸਿੰਘ ਢਿੱਲੋਂ ਅਕਾਲੀ ਦਲ ਤੋਂ ਅਤੇ ਆਮ ਆਦਮੀ ਪਾਰਟੀ ਤੋਂ ਅਸ਼ੋਕ ਪੱਪੀ ਪਰਾਸ਼ਰ ਨੂੰ ਉਮੀਦਵਾਰ ਐਲਾਨੇ ਹੋਏ ਹਨ। ਪਰ ਕਾਂਗਰਸ ਨੇ ਅਜੇ ਤੱਕ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।
ਦੱਸ ਦਈਏ ਕਿ ਲਗਾਤਾਰ 3 ਵਾਰ MP ਰਹੇ ਰਵਨੀਤ ਸਿੰਘ ਬਿੱਟੂ ਮਾਰਚ ਦੇ ਮਹੀਨੇ ਕਾਂਗਰਸ ਛੱਡ ਕੇ ਭਾਜਪਾ ‘ਚ ਹੋ ਗਏ ਸਨ। ਜਿਸ ਤੋਂ ਬਾਅਦ ਭਾਜਪਾ ਨੇ ਰਵਨੀਤ ਸਿੰਘ ਬਿੱਟੂ ਨੂੰ ਲੋਕ ਸਭਾ ਹਲਕਾ ਲੁਧਿਆਣਾ ਤੋਂ ਟਿਕਟ ਦਿੱਤੀ ਸੀ। ਮਿਲੀ ਜਾਣਕਾਰੀ ਮੁਤਾਬਿਕ ਰਾਜਾ ਵੜਿੰਗ ਅਤੇ ਰਵਨੀਤ ਸਿੰਘ ਬਿੱਟੂ ਆਹਮੋ-ਸਾਹਮਣੇ ਹੋ ਕੇ ਇੱਕ ਦੂਜੇ ਨੂੰ ਟੱਕਰ ਦੇ ਸਕਦੇ ਹਨ।