ਮਰਹੂਮ ਗਾਇਕ ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਜਗਰਾਓਂ ਵਿਖੇ ਹੋਵੇਗੀ। ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਅੰਤਿਮ ਅਰਦਾਸ ਹੋਵੇਗੀ। ਸਾਥੀ ਕਲਾਕਾਰਾਂ ਸਣੇ ਕਈ ਮਸ਼ਹੂਰ ਹਸਤੀਆਂ ਸ਼ਰਧਾਂਜਲੀ ਦੇਣਗੀਆਂ।
ਦੱਸ ਦੇਈਏ ਕਿ ਰਾਜਵੀਰ ਜਵੰਦਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ 8 ਅਕਤੂਬਰ 2025 ਨੂੰ ਇਸ ਫ਼ਾਨੀ ਸੰਸਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਸਵੇਰੇ 11 ਵਜੇ ਤੋਂ 1 ਵਜੇ ਤੱਕ ਪਿੰਡ ਪੋਨਾ ਤਹਿਸੀਲ ਜਗਰਾਓਂ ਲੁਧਿਆਣਾ ਵਿਖੇ ਹੋਵੇਗੀ।