ਰਾਜਵੀਰ ਜਵੰਦਾ ਦੀ ਮੌਤ ਮਾਮਲੇ ਨੂੰ ਲੈ ਕੇ ਅੱਜ ਪਟੀਸ਼ਨ ‘ਤੇ ਸੁਣਵਾਈ ਹੋਵੇਗੀ। ਇਹ ਸੁਣਵਾਈ ਪੰਜਾਬ-ਹਰਿਆਣਾ ਹਾਈਕੋਰਟ ‘ਚ ਹੋਵੇਗੀ। ਇਕ ਵਕੀਲ ਵੱਲੋਂ ਪਟੀਸ਼ਨ ਪਾਈ ਗਈ ਸੀ ਤੇ ਇਸ ਪਟੀਸ਼ਨ ‘ਚ ਪਿੰਜੌਰ ਦੇ ਹਸਪਤਾਲ ‘ਤੇ ਲਾਪਰਵਾਹੀ ਵਰਤਣ ਦਾ ਇਲਜ਼ਾਮ ਲਗਾਇਆ ਗਿਆ ਸੀ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਹਸਪਤਾਲ ਦੇ ਡਾਕਟਰਾਂ ਨੇ ਫਸਟ ਏਡ ਨਹੀਂ ਦਿੱਤੀ ਤੇ ਅਜਿਹੀ ਲਾਪਰਵਾਹੀ ਲਈ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ ਹੈ।
ਦੱਸ ਦੇਈਏ ਕਿ ਰਾਜਵੀਰ ਜਵੰਦਾ ਦੀ 27 ਸਤੰਬਰ ਨੂੰ ਸ਼ਿਮਲਾ ਜਾਂਦੇ ਸਮੇਂ ਬਦੀ ਵਿਚ ਭਿਆਨਕ ਹਾਦਸਾ ਹੋ ਗਿਆ ਸੀ ਜਿਸ ਤੋਂ ਬਾਅਦ ਉਹ ਕਈ ਦਿਨ ਵੈਂਟੀਲੇਟਰ ਉਤੇ ਰਹੇ ਪਰ 8 ਅਕਤੂਬਰ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ ਤੇ ਉਹ ਹਮੇਸ਼ਾ ਲਈ ਸਾਨੂੰ ਅਲਵਿਦਾ ਕਹਿ ਗਏ ਪਰ ਮੌਤ ਤੋਂ ਬਾਅਦ ਕਈ ਸਵਾਲ ਖੜ੍ਹੇ ਹੋ ਰਹੇ ਸਨ ਕਿ ਹਸਪਤਾਲ ਵੱਲੋਂ ਲਾਪ੍ਰਵਾਹੀ ਵਰਤੀ ਗਈ। ਬਾਈਕ ਚਲਾਉਂਦੇ ਸਮੇਂ 2 ਆਵਾਰਾ ਪਸ਼ੂ ਜਵੰਦਾ ਦੀ ਬਾਈਕ ਅੱਗੇ ਆ ਗਏ ਸਨ ਤੇ ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਤੇ ਹਸਪਤਾਲ ਵੱਲੋਂ ਸਹੀ ਸਮੇਂ ‘ਤੇ ਫਸਟ ਏਡ ਨਹੀਂ ਦਿੱਤੀ ਗਈ। ਜੇਕਰ ਸਮਾਂ ਰਹਿੰਦਿਆਂ ਉਨ੍ਹਾਂ ਨੂੰ ਮੁੱਢਲੀ ਮੈਡੀਕਲ ਏਡ ਦੇ ਦਿੱਤੀ ਜਾਂਦੀ ਤਾਂ ਸ਼ਾਇਦ ਉਨ੍ਹਾਂ ਦੀ ਜਾਨ ਬਚ ਜਾਂਦੀ।




