ਪੰਜਾਬ ਸਰਕਾਰ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਐਕਸ਼ਨ ਵਿਚਾਲੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਸ ਦੌਰਾਨ 2ਟਿਕੈਤ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ‘ਚ ਸ਼ਾਮਲ ਰਹਿਣਾ ਚਾਹੀਦਾ ਹੈ। ਗੱਲਬਾਤ ਕਰਨ ਨਾਲ ਹੀ ਹੱਲ ਨਿਕਲ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਲੀਡਰਾਂ ਨੂੰ ਤੁਰੰਤ ਕੀਤਾ ਰਿਹਾਅ ਜਾਵੇ ਤੇ ਜੇ ਰਿਹਾਅ ਨਹੀਂ ਕਰੋਗੇ ਤਾਂ ਪੂਰੇ ਦੇਸ਼ ਦਾ ਮੂਵਮੈਂਟ ਪੰਜਾਬ ‘ਚ ਹੀ ਹੋਵੇਗਾ।
ਟਿਕੈਤ ਨੇ ਕਿਹਾ ਕਿ ਕਿਸਾਨੀ ਅੰਦੋਲਨ ‘ਤੇ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਈ ਤੇ ਅਗਲੀ ਮੀਟਿੰਗ ਦਾ ਸਮਾਂ 4 ਮਈ ਤੈਅ ਕਰ ਦਿੱਤਾ ਗਿਆ। ਉਨ੍ਹਾਂ ਸਵਾਲ ਕੀਤਾ ਕਿ ਇਹ ਕਿਸਾਨਾਂ ਨਾਲ ਕੀਤੀ ਜਾ ਰਹੀ ਸਾਜਿਸ਼ ਹੈ? ਇਹ ਸਮਝ ਤੋਂ ਪਰ੍ਹੇ ਹੈ। ਗੱਲਬਾਤ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਸਰਵਣ ਸਿੰਘ ਪੰਧੇਰ ਨੂੰ ਪੰਜਾਬ ਪੁਲਿਸ ਨੇ ਡਿਟੇਨ ਕਰ ਲਿਆ। ਇਸ ਨਾਲ ਪੂਰੇ ਕਿਸਾਨਾਂ ਵਿਚ ਰੋਸ ਹੈ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਹਿਰਾਸਤ ਵਿਚ ਲਏ ਗਏ ਸਾਡੇ ਕਿਸਾਨ ਆਗੂਆਂ ਨੂੰ ਛੱਡਿਆ ਜਾਵੇ।
ਉਨ੍ਹਾਂ ਕਿਹਾ ਕਿ ਅੱਜ ਰਾਤ ਨੂੰ SKM ਦੇ ਸਾਰੇ ਆਗੂ ਮੀਟਿੰਗ ਕਰਨਗੇ ਤੇ ਕੱਲ੍ਹ ਤੱਕ ਅਸੀਂ ਇਸ ਬਾਰੇ ਆਪਣਾ ਫੈਸਲਾ ਸੁਣਾ ਦੇਵਾਂਗੇ। ਕਿਸਾਨਾਂ ਨਾਲ ਕੁਝ ਵੀ ਗਲਤ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ ਨਹੀਂ ਤਾਂ ਸਾਰੇ ਦੇਸ਼ ਦਾ ਮੂਵਮੈਂਟ ਪੰਜਾਬ ਵਿਚ ਹੀ ਹੋਵੇਗਾ। ਪੰਜਾਬ ਸਰਕਾਰ ਇਸ ਗੱਲ ਤੋਂ ਬਚੇ। ਸਾਡੀਆਂ MSP ਸਣੇ ਹੋਰ ਮੰਗਾਂ ਨੂੰ ਪੂਰਾ ਕੀਤਾ ਜਾਵੇ ਕਿਉਂਕਿ ਅਸੀਂ ਜਦੋਂ ਦਿੱਲੀ ਤੋਂ ਆਏ ਸੀ ਤਾਂ ਅਸੀਂ ਸਾਰੇ ਇਕੱਠੇ ਸੀ ਤੇ ਹੁਣ ਵੀ ਅਸੀਂ ਇਕਜੁੱਟ ਹਾਂ। ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਹਿਰਾਸਤ ਵਿਚ ਲਏ ਗਏ ਕਿਸਾਨ ਆਗੂਆਂ ਨੂੰ ਰਿਹਾਅ ਕੀਤਾ ਜਾਵੇ। ਪੁਲਿਸ ਬਲ ਨਾਲ ਕਿਸਾਨਾਂ ਨੂੰ ਬਾਰਡਰ ਤੋਂ ਚੁੱਕਣ ਦੀ ਕੋਸ਼ਿਸ਼ ਨਾਲ ਕੀਤੀ ਜਾਵੇ ਸਗੋਂ ਗੱਲਬਾਤ ਨਾਲ ਮਸਲੇ ਦਾ ਹੱਲ ਲੱਭਿਆ ਜਾਣਾ ਚਾਹੀਦਾ ਹੈ।