ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਪਿਛਲੇ 4 ਸਾਲਾਂ ਵਿੱਚ ਇਹ 11ਵੀਂ ਵਾਰ ਹੈ ਜਦੋਂ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਸਾਬਕਾ ਡੇਰਾ ਮੁਖੀ ਨੂੰ ਜੇਲ੍ਹ ਤੋਂ ਬਾਹਰ ਆਉਣ ਦਾ ਮੌਕਾ ਮਿਲਿਆ ਹੈ। ਬਲਾਤਕਾਰ ਅਤੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਡੇਰਾ ਸੱਚਾ ਸੌਦਾ ਮੁਖੀ ਨੂੰ ਜੇਲ੍ਹ ਤੋਂ ਵਾਰ-ਵਾਰ ਮਿਲੀ ਪੈਰੋਲ ਅਤੇ ਫਰਲੋ ਨੂੰ ਲੈ ਕੇ ਵੀ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ ਚੋਣਾਂ 2024 ਤੋਂ ਪਹਿਲਾਂ ਪੈਰੋਲ ਦੇ ਮੁੱਦੇ ‘ਤੇ ਇਕ ਵਾਰ ਫਿਰ ਸਿਆਸਤ ਗਰਮਾ ਗਈ ਹੈ।
ਕੁਝ ਸਾਲ ਪਹਿਲਾਂ ਤੱਕ ਹਰਿਆਣਾ ਵਿੱਚ ਡੇਰਾ ਸੱਚਾ ਸੌਦਾ ਦਾ ਕਾਫੀ ਦਖਲ ਮੰਨਿਆ ਜਾਂਦਾ ਸੀ। ਗੁਰਮੀਤ ਰਾਮ ਰਹੀਮ ਦੇ ਸਮਰਥਕਾਂ ਦੀ ਗਿਣਤੀ ਨੂੰ ਦੇਖਦਿਆਂ ਸਿਆਸੀ ਪਾਰਟੀਆਂ ਵੀ ਉਸ ਨਾਲ ਦੋਸਤੀ ਕਰਨ ਦੀ ਕੋਸ਼ਿਸ਼ ਕਰਦੀਆਂ ਸਨ। ਇਕ ਵਾਰ ਫਿਰ ਵੋਟਾਂ ਤੋਂ ਪਹਿਲਾਂ ਪੈਰੋਲ ਮਿਲਣ ‘ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਰਗੀਆਂ ਪਾਰਟੀਆਂ ਨੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਫੈਸਲਾ ਦੱਸਿਆ ਹੈ। ਹਾਲਾਂਕਿ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਪੈਰੋਲ ਦੀ ਮਿਆਦ ਦੌਰਾਨ ਰਾਮ ਰਹੀਮ ਕਿਸੇ ਵੀ ਤਰ੍ਹਾਂ ਸਿਆਸੀ ਗਤੀਵਿਧੀਆਂ ‘ਚ ਸ਼ਾਮਲ ਨਹੀਂ ਹੋ ਸਕਦਾ।
ਗੋਵਿੰਦਾ ਦੇ ਮੈਨੇਜਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਘਟਨਾ ਸਵੇਰੇ 5 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਗੋਵਿੰਦਾ ਕੋਲਕਾਤਾ ਜਾਣ ਦੀ ਤਿਆਰੀ ਕਰ ਰਿਹਾ ਸੀ। ਦਰਅਸਲ ਜਦੋਂ ਗੋਵਿੰਦਾ ਕੇਸ ‘ਚ ਰਿਵਾਲਵਰ ਰੱਖ ਰਿਹਾ ਸੀ ਤਾਂ ਉਸੇ ਸਮੇਂ ਰਿਵਾਲਵਰ ਉਸ ਦੇ ਹੱਥ ਤੋਂ ਤਿਲਕ ਕੇ ਜ਼ਮੀਨ ‘ਤੇ ਡਿੱਗ ਗਿਆ, ਜਿਸ ਕਾਰਨ ਗੋਲੀ ਚੱਲ ਕੇ ਉਸ ਦੀ ਲੱਤ ‘ਚ ਲੱਗੀ। ਜਿਸ ਤੋਂ ਬਾਅਦ ਹਫੜਾ-ਦਫੜੀ ਦਰਮਿਆਨ ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ।