Friday, April 19, 2024
spot_img

ਰਾਮ ਮੰਦਿਰ ਦੇ ਉਦਘਾਟਨ ਨੂੰ ਲੈ ਕੇ ਰਾਮ ਰਹੀਮ ਦੀ ਸਮਰਥਕਾਂ ਨੂੰ ਖ਼ਾਸ ਅਪੀਲ, ਕਿਹਾ . . .

Must read

ਚੰਡੀਗੜ੍ਹ, 20 ਜਨਵਰੀ 2024 – ਜੇਲ੍ਹ ‘ਚੋਂ ਬਾਹਰ ਆਉਣ ‘ਤੇ ਰਾਮ ਰਹੀਮ ਨੇ ਆਪਣੇ ਸਮਰਥਕਾਂ ਨੂੰ ਇੱਕ ਖ਼ਾਸ ਅਪੀਲ ਕੀਤੀ ਹੈ। 22 ਜਨਵਰੀ ਨੂੰ ਹੋਣ ਵਾਲੇ ਸ਼੍ਰੀ ਰਾਮਲੱਲਾ ਪ੍ਰਾਣ-ਪ੍ਰਤੀਸ਼ਥਾ ਪ੍ਰੋਗਰਾਮ ‘ਚ ਸ਼ਾਮਲ ਹੋਣ ਦਾ ਸੰਦੇਸ਼ ਦਿੱਤਾ ਹੈ। ਆਪਣੇ ਸਮਰਥਕਾਂ ਲਈ ਬਣਾਈ ਵੀਡੀਓ ‘ਚ ਸੰਦੇਸ਼ ਦਿੰਦੇ ਹੋਏ ਰਾਮ ਰਹੀਮ ਨੇ ਕਿਹਾ ਕਿ 22 ਜਨਵਰੀ ਨੂੰ ਰਾਮ ਜੀ ਦਾ ਤਿਉਹਾਰ ਵੀ ਮਨਾਇਆ ਜਾ ਰਿਹਾ ਹੈ। ਆਪ ਸਭ ਨੂੰ ਉਸ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਕਿਉਂਕਿ ਅਸੀਂ ਸਾਰੇ ਉਸ ਸ਼੍ਰੀ ਰਾਮ ਦੇ ਬੱਚੇ ਹਾਂ। ਇਹ ਦੀਵਾਲੀ ਦੇ ਤਿਉਹਾਰ ਵਾਂਗ ਮਨਾਇਆ ਜਾਣਾ ਚਾਹੀਦਾ ਹੈ।

ਦੱਸ ਦਈਏ ਕਿ ਰਾਮ ਰਹੀਮ ਸ਼ੁੱਕਰਵਾਰ ਨੂੰ 50 ਦਿਨਾਂ ਦੀ ਪੈਰੋਲ ‘ਤੇ ਜੇਲ੍ਹ ;ਚੋਂ ਬਾਹਰ ਆਇਆ ਹੈ। ਸ਼ੁੱਕਰਵਾਰ ਸ਼ਾਮ ਨੂੰ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੇ ਬਰਨਵਾ ਆਸ਼ਰਮ ਪਹੁੰਚਿਆ। ਰਾਮ ਰਹੀਮ ਨੂੰ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ ਰਹਿਣਾ ਪਵੇਗਾ। ਪੈਰੋਲ ਜਾਂ ਫਰਲੋ ਦੌਰਾਨ ਉਸ ਨੂੰ ਸਿਰਸਾ ਸਥਿਤ ਆਪਣੇ ਡੇਰਾ ਸੱਚਾ ਸੌਦਾ ਦੇ ਹੈੱਡਕੁਆਰਟਰ ‘ਤੇ ਰਹਿਣ ਦੀ ਇਜਾਜ਼ਤ ਨਹੀਂ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article