ਨਾਭਾ ਰਿਆਸਤ ਦੇ ਵੰਸ਼ਜ ਰਾਣੀ ਪ੍ਰੀਤੀ ਸਿੰਘ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਹੀਰਾ ਮਹਿਲ ਅੰਦਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਜ਼ਰੂਰਤ ਹੈ ਨੌਜਵਾਨ ਪਿੱਛੇ ਆਪਣੇ ਘਰਾਂ ਦਾ ਧਿਆਨ ਰੱਖਣ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿੰਨੀ ਦੇਰ ਵਸੇਬਾ ਨਹੀਂ ਹੁੰਦਾ ਪਰਿਵਾਰ ਹੀਰਾ ਮਹਿਲ ਅੰਦਰ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ, ਬਜ਼ੁਰਗਾਂ ਅਤੇ ਬੀਬੀਆਂ ਲਈ ਇੰਤਜ਼ਾਮ ਕਰਾਂਗੇ।