ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ‘ਚ ਸੈਨੇਟ-ਸਿੰਡੀਕੇਟ ਭੰਗ ਕਰਨ ਦਾ ਵਿਰੋਧ ਜਾਰੀ ਹੈ। ਵਿਦਿਆਰਥੀ ਯੂਨੀਅਨਾਂ ਵੱਲੋਂ ਇਸ ਮੁੱਦੇ ਨੂੰ ਲੈ ਕੇ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਵੀ ਇਸ ਦਾ ਸਮਰਥਨ ਕੀਤਾ ਜਾ ਰਿਹਾ ਹੈ। ਪਰ ਹੁਣ ਉਸ ਤੋਂ ਪਹਿਲਾਂ ਹੀ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਇਸ ਮਾਮਲੇ ‘ਤੇ ਇੱਕ ਵੱਡਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਸਿਟੀ ਉਸੇ ਤਰ੍ਹਾਂ ਹੀ ਚੱਲੇਗੀ ਜਿਵੇਂ ਕਿ ਇਹ ਪਹਿਲਾਂ ਚੱਲਦੀ ਸੀ, ਇਸ ‘ਚ ਕੋਈ ਬਦਲਾਅ ਨਹੀਂ ਹੋਵੇਗਾ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਦਾ ਪੰਜਾਬ ਦੀ ਭਲਾਈ ਲਈ ਹੈ, ਇਸ ਸੰਬੰਧੀ ਜਲਦੀ ਦੀ ਦੁਬਾਰਾ ਆਰਡਰ ਜਾਰੀ ਕਰ ਦਿੱਤੇ ਜਾਣਗੇ, ਅਤੇ ਕੇਂਦਰ ਸਰਕਾਰ ਵਲੋਂ ਜੋ ਫੈਸਲਾ ਲਿਆ ਗਿਆ ਹੈ ਉਸ ਨੂੰ ਜਲਦੀ ਹੀ ਵਾਪਿਸ ਲੈ ਲਿਆ ਜਾਵੇਗਾ ਅਤੇ ਜਲਦੀ ਹੀ ਇੱਕ ਪੱਤਰ ਵੀ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਯਕੀਨ ਦਿਵਾਉਂਦਾ ਹਾਂ ਕਿ ਯੂਨੀਵਰਸਿਟੀ ‘ਚ ਜਿਵੇਂ ਦੀ ਸਥਿਤੀ ਪਹਿਲਾਂ ਦੀ ਸੀ ਉਵੇਂ ਦੀ ਰਹੇਗੀ, ਇਸ ‘ਚ ਕੋਈ ਵੀ ਬਦਲਾਅ ਨਹੀਂ ਕੀਤਾ ਜਾਵੇਗਾ।




