Monday, May 20, 2024
spot_img

ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਦਾ ਭੱਠਾ ਬਿਠਾਇਆ : ਰਵਨੀਤ ਸਿੰਘ ਬਿੱਟੂ

Must read

ਲੋਕ ਸਭਾ ਹਲਕਾ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਸੁਖਜਿੰਦਰ ਸਿੰਘ ਰੰਧਾਵਾ ‘ਤੇ ਭੜਕੇ ਅਤੇ ਕਿਹਾ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਦਾ ਭੱਠਾ ਬਠਾਇਆ ਹੈ। ਉਨ੍ਹਾਂ ਨੇ ਕਿਹਾ ਸੁਖਜਿੰਦਰ ਸਿੰਘ ਨੇ ਹਮੇਸ਼ਾ ਪੁੱਠੀਆਂ ਗੱਲਾਂ ਅਤੇ ਗੰਦ ਤੋਂ ਬਿਨਾਂ ਇਨ੍ਹਾਂ ਨੇ ਕਦੇ ਕੁਝ ਬੋਲਿਆ ਹੀ ਨਹੀਂ। ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਦੀਆਂ ਪੋਲਾਂ ਖੋਲ੍ਹਦਿਆਂ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਹੀ ਸੀ ਜਿਸਨੇ ਕੈਪਟਨ ਅਮਰਿੰਦਰ ਸਿੰਘ ਨੂੰ ਗੁਟਕਾ ਸਾਹਿਬ ਦੀ ਸੁੰਹ ਖਿਲਵਾਈ ਸੀ।

ਦੱਸ ਦਈਏ ਕਿ ਅੱਜ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਨੇ ਰਵਨੀਤ ਸਿੰਘ ਬਿੱਟੂ, ਰਣਜੀਤ ਸਿੰਘ ਢਿੱਲੋਂ ਅਤੇ ਅਸ਼ੋਕ ਸਿੰਘ ਪੱਪੀ ਪਰਾਸ਼ਰ ਨੂੰ ਟੱਕਰ ਦੇਣ ਲਈ ਲੁਧਿਆਣਾ ‘ਚ ਦੂਸਰੇ ਹਲਕੇ ਤੋਂ ਰਾਜਾ ਵੜਿੰਗ ਨੂੰ ਲਿਆ ਕੇ ਖੜਾ ਕਰ ਦਿੱਤਾ ਹੈ। ਜਿਸ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸ ਵਰਕਰਾਂ ‘ਚ ਵੀ ਅੰਦਰੂਨੀ ਕਲੇਸ਼ ਪੈ ਗਿਆ ਹੈ ਅਤੇ ਦੂਜੇ ਹਲਕੇ ਤੋਂ ਉਮੀਦਵਾਰ ਲਿਆ ਕੇ ਖੜਾ ਕਰਨ ਕਰਕੇ ਕਾਫ਼ੀ ਇਤਰਾਜ਼ ਕੀਤਾ ਜਾ ਰਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article