Monday, December 23, 2024
spot_img

ਪੰਜਾਬ ‘ਚ ਠੰਡ ਨੂੰ ਲੈ ਕੇ ਰੈੱਡ ਅਲਰਟ ਜਾਰੀ : ਮਾਈਨਸ 0.4 ਡਿਗਰੀ ਪਹੁੰਚਿਆ ਪਾਰਾ

Must read

ਉੱਤਰੀ ਭਾਰਤ ਵਿੱਚ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿੱਚ ਪੈ ਰਹੀ ਕੜਾਕੇ ਦੀ ਠੰਢ ਨੇ ਲੋਕਾਂ ਦੀ ਹਾਲਤ ਤਰਸਯੋਗ ਕਰ ਦਿੱਤੀ ਹੈ। ਸੰਘਣੀ ਧੁੰਦ ਦੇ ਨਾਲ-ਨਾਲ ਕੜਾਕੇ ਦੀ ਠੰਢ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਪੰਜਾਬ ਵਿੱਚ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਰਾਤ ਦਾ ਤਾਪਮਾਨ ਮਨਫ਼ੀ ਦਰਜ ਕੀਤਾ ਗਿਆ। ਨਵਾਂਸ਼ਹਿਰ (ਐੱਸ. ਬੀ. ਐੱਸ. ਨਗਰ) ਸੂਬੇ ‘ਚ -0.4 ਡਿਗਰੀ ‘ਤੇ ਸਭ ਤੋਂ ਠੰਡਾ ਰਿਹਾ। ਵਿਜ਼ੀਬਿਲਟੀ ਘੱਟ ਹੋਣ ਕਾਰਨ ਟ੍ਰੈਫਿਕ ਵਿਵਸਥਾ ਵੀ ਵਿਗੜ ਗਈ ਹੈ।

ਪੰਜਾਬ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਟਿਆਲਾ ਦੀ ਮਰਕਲ ਕਾਲੋਨੀ ‘ਚ ਠੰਡ ਤੋਂ ਬਚਣ ਲਈ ਆਪਣੇ ਕਮਰੇ ‘ਚ ਚੁੱਲ੍ਹਾ ਲਗਾ ਕੇ ਸੁੱਤੇ ਪਏ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਸਾਰੇ ਮੂਲ ਰੂਪ ਵਿੱਚ ਬਿਹਾਰ ਦੇ ਰਹਿਣ ਵਾਲੇ ਸਨ। ਮ੍ਰਿਤਕਾਂ ਵਿੱਚ ਸ਼ਾਹਬਾਜ਼ ਖਾਨ (29), ਉਸਦੀ ਪਤਨੀ ਜ਼ਰੀਨਾ ਖਾਨ (25), ਪੰਜ ਸਾਲ ਦੀ ਬੇਟੀ ਰੁਕਈਆ ਅਤੇ ਤਿੰਨ ਸਾਲ ਦਾ ਬੇਟਾ ਅਰਮਾਨ ਸ਼ਾਮਲ ਹਨ।

ਮੌਸਮ ਵਿਭਾਗ ਅਨੁਸਾਰ ਫਿਲਹਾਲ ਇਸ ਕੜਾਕੇ ਦੀ ਠੰਡ ਤੋਂ ਕੋਈ ਰਾਹਤ ਨਹੀਂ ਮਿਲੇਗੀ। ਵਿਭਾਗ ਨੇ ਬੁੱਧਵਾਰ ਨੂੰ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਵਿੱਚ ਬੇਹੱਦ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਢ ਰਹੇਗੀ ਅਤੇ ਸੀਤ ਲਹਿਰ ਵੀ ਜਾਰੀ ਰਹੇਗੀ। ਜਦੋਂ ਕਿ ਬਾਕੀ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵੀਰਵਾਰ ਤੋਂ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੰਗਲਵਾਰ ਸਵੇਰੇ ਬੇਹੱਦ ਸੰਘਣੀ ਧੁੰਦ ਕਾਰਨ ਬਠਿੰਡਾ ‘ਚ ਵਿਜ਼ੀਬਿਲਟੀ ਜ਼ੀਰੋ ਰਹੀ। ਜਦੋਂ ਕਿ ਪਟਿਆਲਾ ਵਿੱਚ 25 ਮੀਟਰ ਅਤੇ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ 50-50 ਮੀਟਰ ਰਿਕਾਰਡ ਕੀਤਾ ਗਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article