ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਜਿੱਥੇ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਉੱਥੇ ਹੀ ਮੌਸਮ ਵਿਭਾਗ (IMD) ਨੇ ਪੰਜਾਬ ਦੇ ਲੋਕਾਂ ਲਈ ਰਾਹਤ ਦੀ ਜਾਣਕਾਰੀ ਸਾਂਝੀ ਕੀਤੀ ਹੈ। ਵਿਭਾਗ ਮੁਤਾਬਕ ਕੱਲ੍ਹ ਯਾਨੀ 4 ਸਤੰਬਰ ਤੋਂ ਮੌਸਮ ਵਿੱਚ ਵੱਡਾ ਬਦਲਾਅ ਆਵੇਗਾ। ਇਸ ਦੌਰਾਨ ਮੀਂਹ ਦਾ ਕਹਿਰ ਘੱਟ ਜਾਵੇਗਾ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਮਾਨਸੂਨ ਕੁਝ ਪ੍ਰਤੀਸ਼ਤ ਘੱਟ ਹੋਵੇਗਾ। ਅੱਜ ਯਾਨੀ 3 ਸਤੰਬਰ ਦਿਨ ਬੁੱਧਵਾਰ ਸਵੇਰ ਤੋਂ ਸੂਬੇ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ, ਪਰ ਹਲਕੀ ਧੁੱਪ ਕਾਰਨ ਲੋਕਾਂ ਨੇ ਰਾਹਤ ਦਾ ਸਾਹ ਲਿਆ।