ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਜੀ ਨੂੰ ਉਨ੍ਹਾਂ ਦੀ ਸੰਗੀਤ ਅਤੇ ਧਾਰਮਿਕ ਸੇਵਾਵਾਂ ਲਈ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਉਨ੍ਹਾਂ ਨੂੰ ਇਹ ਮਾਣਤਾ ਪ੍ਰਦਾਨ ਕੀਤੀ। ਭਾਈ ਹਰਜਿੰਦਰ ਸਿੰਘ ਨੇ ਸਿੱਖ ਧਰਮ ਦੇ ਕੀਰਤਨ ਅਤੇ ਰਾਗੀ ਪਰੰਪਰਾ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।