Wednesday, April 29, 2026
spot_img

ਨਾਮੀ ਪਹਿਲਵਾਨ ਅਤੇ ਰੁਸਤਮ-ਏ-ਹਿੰਦ ਪ੍ਰਿਤਪਾਲ ਸਿੰਘ ਫਗਵਾੜਾ ਨੂੰ ਮੁੱਖ ਮੰਤਰੀ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਕਰਵਾਇਆ ਸ਼ਾਮਲ

Must read

ਪੰਜਾਬ ਸਿਆਸਤ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦੇਸ਼ ਦੇ ਮੰਨੇ-ਪ੍ਰਮੰਨੇ ਪਹਿਲਵਾਨ ਅਤੇ ‘ਰੁਸਤਮ-ਏ-ਹਿੰਦ’ ਦਾ ਖਿਤਾਬ ਜਿੱਤਣ ਵਾਲੇ ਨਾਮੀ ਪਹਿਲਵਾਨ ਪ੍ਰਿਤਪਾਲ ਸਿੰਘ ਫਗਵਾੜਾ ਅੱਜ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਜੱਸਾ ਪੱਟੀ ਦਾ ਪਾਰਟੀ ਵਿੱਚ ਸਵਾਗਤ ਕੀਤਾ ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਤਸਵੀਰਾਂ ਸਾਂਝੀ ਕਰਕੇ ਦਿੱਤੀ। ਉਨ੍ਹਾਂ ਲਿਖਿਆ, “ਪੰਜਾਬ ਦਾ ਮਾਣ, ਨਾਮੀ ਪਹਿਲਵਾਨ ਅਤੇ ਰੁਸਤਮ-ਏ-ਹਿੰਦ ਪ੍ਰਿਤਪਾਲ ਸਿੰਘ ਫਗਵਾੜਾ ਜੀ ਦਾ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋਣ ‘ਤੇ ਤਹਿ ਦਿਲੋਂ ਸਵਾਗਤ ਕਰਦੇ ਹਾਂ। ਖੇਡ ਮੈਦਾਨਾਂ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀ ਅਜਿਹੀ ਮਹਾਨ ਸ਼ਖ਼ਸੀਅਤ ਦਾ ਸਾਡੇ ਨਾਲ ਜੁੜਨਾ ਇਹ ਸਾਬਤ ਕਰਦਾ ਹੈ ਕਿ ਪੰਜਾਬ ਦੀ ਜਵਾਨੀ ਅਤੇ ਸਾਡੇ ਖਿਡਾਰੀ ਸੂਬੇ ਦੀ ਇਮਾਨਦਾਰ ਰਾਜਨੀਤੀ ‘ਤੇ ਪੂਰਾ ਭਰੋਸਾ ਰੱਖਦੇ ਹਨ। ‘ਰੰਗਲਾ ਪੰਜਾਬ’ ਬਣਾਉਣ ਦੀ ਸਾਡੀ ਮੁਹਿੰਮ ਹੁਣ ਹੋਰ ਵੀ ਮਜ਼ਬੂਤ ਹੋਵੇਗੀ। ਅਸੀਂ ਮਿਲ ਕੇ ਪੰਜਾਬ ਦੀ ਜਵਾਨੀ ਅਤੇ ਖੇਡਾਂ ਦੇ ਭਵਿੱਖ ਨੂੰ ਨਵੀਂਆਂ ਬੁਲੰਦੀਆਂ ‘ਤੇ ਲੈ ਕੇ ਜਾਵਾਂਗੇ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article