Wednesday, November 13, 2024
spot_img

RPF ਨੂੰ ਮਿਲੀ ਵੱਡੀ ਸਫਲਤਾ, ਜਲੰਧਰ ਕੈਂਟ ਸਟੇਸ਼ਨ ‘ਤੇ 2.90 ਕਿਲੋ ਸੋਨੇ ਸਣੇ ਇਕ ਵਿਅਕਤੀ ਗ੍ਰਿਫ਼ਤਾਰ

Must read

ਜਲੰਧਰ ਵਿੱਚ ਰੇਲਵੇ ਪੁਲੀਸ ਫੋਰਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇਕ ਵਿਅਕਤੀ ਕੋਲੋਂ ਕਰੀਬ 1.30 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਮੁਲਜ਼ਮ ਵਿਅਕਤੀ ਜ਼ਬਤ ਕੀਤੇ ਗਏ ਸੋਨੇ ਬਾਰੇ ਆਰਪੀਐਫ ਨੂੰ ਕੋਈ ਠੋਸ ਦਸਤਾਵੇਜ਼ ਨਹੀਂ ਦਿਖਾ ਸਕਿਆ, ਜਿਸ ਕਾਰਨ ਅਧਿਕਾਰੀਆਂ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ, ਉਸ ਦਾ ਸੋਨਾ ਜ਼ਬਤ ਕਰ ਲਿਆ ਅਤੇ ਤੁਰੰਤ ਆਮਦਨ ਕਰ ਵਿਭਾਗ ਨੂੰ ਮਾਮਲੇ ਦੀ ਸੂਚਨਾ ਦਿੱਤੀ। ਸੋਨੇ ਦਾ ਕੁੱਲ ਵਜ਼ਨ ਕਰੀਬ 2.90 ਕਿਲੋ ਹੈ ਜਾਣਕਾਰੀ ਅਨੁਸਾਰ ਆਰਪੀਐਫ ਦੀ ਚੈਕਿੰਗ ਦੌਰਾਨ 2.90 ਕਿਲੋ ਸੋਨਾ ਬਰਾਮਦ ਹੋਇਆ ਹੈ। ਉਕਤ ਵਿਅਕਤੀ ਤੋਂ ਕਾਫੀ ਦੇਰ ਤੱਕ ਪੁੱਛਗਿੱਛ ਕੀਤੀ ਗਈ ਪਰ ਕੁਝ ਪਤਾ ਨਹੀਂ ਲੱਗਾ, ਇਸ ਲਈ ਉਸ ਨੂੰ ਥਾਣੇ ਲਿਆਂਦਾ ਗਿਆ ਅਤੇ ਤੁਰੰਤ ਇਸ ਮਾਮਲੇ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ।ਇਹ ਸੋਨਾ ਰੇਲਵੇ ਪੁਲਿਸ ਫੋਰਸ ਨੇ ਅੱਜ ਯਾਨੀ ਸੋਮਵਾਰ ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਬਰਾਮਦ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਫ਼ਿਰੋਜ਼ਪੁਰ ਡਵੀਜ਼ਨ ਵਿੱਚ ਤਾਇਨਾਤ ਆਰਪੀਐਫ ਦੇ ਸੀਨੀਅਰ ਕਮਾਂਡੈਂਟ ਰਿਸ਼ੀ ਪਾਂਡੇ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਬਰਾਮਦਗੀ ਤੋਂ ਬਾਅਦ ਇਨਕਮ ਟੈਕਸ ਵਿਭਾਗ ਤੁਰੰਤ ਜਾਂਚ ‘ਚ ਜੁਟ ਗਿਆ ਸੀ, ਜਿਸ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਉਕਤ ਵਿਅਕਤੀ ਇੰਨਾ ਸੋਨਾ ਕਿੱਥੋਂ ਲੈ ਕੇ ਆਇਆ ਸੀ। ਹੁਣ ਇਨਕਮ ਟੈਕਸ ਵਿਭਾਗ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਿਹਾ ਹੈ। ਜਾਂਚ ਤੋਂ ਬਾਅਦ ਆਮਦਨ ਕਰ ਵਿਭਾਗ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article