Thursday, December 19, 2024
spot_img

ਆਰ.ਟੀ.ਏ. ਲੁਧਿਆਣਾ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਵੱਖ-ਵੱਖ 30 ਵਾਹਨਾਂ ਦੇ ਕੀਤੇ ਚਾਲਾਨ

Must read

ਲੁਧਿਆਣਾ, 17 ਸਤੰਬਰ: ਸਕੱਤਰ ਆਰ.ਟੀ.ਏ. ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵੱਲੋਂ ਬੀਤੇ ਕੱਲ ਰਿਜ਼ਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ਦੀ ਹਦੂਦ ਅੰਦਰ ਅਚਨਚੇਤ ਚੈਕਿੰਗ ਕਰਦਿਆਂ ਵੱਖ-ਵੱਖ 30 ਵਾਹਨਾਂ ਦੇ ਚਾਲਾਨ ਕੀਤੇ ਗਏ। ਆਰ.ਟੀ.ਏ. ਲੁਧਿਆਣਾ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਨ੍ਹਾਂ ਵੇਰਕਾ ਚੌਂਕ, ਟਿੱਬਾ ਚੌਂਕ ਤੋਂ ਢੇਹਲੋਂ ਦੀਆਂ ਸੜਕਾਂ ਤੇ ਅਚਨਚੇਤ ਚੈਕਿੰਗ ਦੌਰਾਨ ਕਰੀਬ 20 ਗੱਡੀਆਂ ਨੂੰ ਓਵਰਲੋਡ, ਬਾਡੀ ਆਲਟਰੇਸ਼ਨ, ਬਿਨਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਹੋਰ ਕਾਨੂੰਨੀ ਨੀਯਮਾਂ ਦੀ ਉਲੰਘਣਾ ਕਰਨ ਤੇ ਧਾਰਾ 207 ਅਧੀਨ ਬੰਦ ਕੀਤਾ ਜਿਨ੍ਹਾਂ ਵਿੱਚ 09 ਟਿੱਪਰ, 09 ਕੈਂਟਰ, 01 ਟਰੈਕਟਰ ਟਰਾਲੀ, 01 ਟਾਟਾ 407 ਸ਼ਾਮਲ ਹਨ।

ਉਨ੍ਹਾਂ 10 ਗੱਡੀਆਂ ਦੇ ਬਿਨ੍ਹਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਐਚ.ਐਸ.ਆਰ.ਪੀ. ਪਲੇਟਾਂ ਨਾ ਲੱਗੇ ਹੋਣ ਕਰਕੇ ਚਲਾਨ ਕੀਤੇ ਗਏ। ਇਨ੍ਹਾਂ ਵਾਹਨਾਂ ਵਿੱਚ 4 ਕੈਂਟਰ, 3 ਸਕੂਲ ਵੈਨਾਂ ਅਤੇ 3 ਟਰੱਕ ਸ਼ਾਮਲ ਹਨ। ਇਸ ਤੋਂ ਇਲਾਵਾ ਉਨ੍ਹਾਂ ਅੱਜ ਤੜਕ ਸਵੇਰ ਔਚਕ ਵਾਹਨਾਂ ਦੀ ਚੈਕਿੰਗ ਦੌਰਾਨ 06 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨ੍ਹਾਂ ਵਿੱਚ 2 ਟਿੱਪਰ, 03 ਕੈਂਟਰ,01 ਟਾਟਾ 407 ਸ਼ਾਮਲ ਹਨ ਜਦਕਿ ਨਿਯਮਾਂ ਦੀ ਉਲੰਘਣਾ ਸਦਕਾ 05 ਗੱਡੀਆਂ ਦੇ ਚਲਾਨ ਕੀਤੇ ਜਿਨਾਂ ਵਿੱਚ 03 ਕੈਂਟਰ, 01 ਬਲੈਰੋ, 01 ਟਿੱਪਰ ਦਾ ਚਾਲਾਨ ਕੀਤਾ ਗਿਆ।ਸਕੱਤਰ ਆਰ.ਟੀ.ਏ. ਲੁਧਿਆਣਾ ਵੱਲੋਂ ਪਹਿਲਾਂ ਵੀ ਸਮੇਂ-ਸਮੇਂ ਤੇ ਦਿਸ਼ਾ ਨਿਰਦੇਸ਼ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨੀਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਉਂਕਿ ਆਏ ਦਿਨ ਓਵਰਲੋਡਿਂਗ ਜਾਂ ਟ੍ਰੈਫਿਕ ਨੀਯਮਾਂ ਦੀ ਉਲੰਘਣਾ ਕਾਰਨ ਸੜਕ ਹਾਦਸਿਆਂ ਦੀ ਤਦਾਦ ਦਿਨ ਪ੍ਰਤੀ ਦਿਨ ਵੱਧ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।

ਸਕੱਤਰ ਆਰ.ਟੀ.ਏ. ਵਲੋਂ ਮੁੜ ਦੁਹਿਰਾਇਆ ਗਿਆ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇਂ ਸਿਰ ਅਪਡੇਟ ਕਰਵਾਉਣ। ਬਿਨਾਂ ਦਸਤਾਵੇਜ਼ ਅਤੇ ਬਿਨ੍ਹਾਂ ਐਚ.ਐਸ.ਆਰ.ਪੀ. ਪਲੇਟਾਂ ਤੋਂ ਕੋਈ ਵੀ ਗੱਡੀ ਸੜਕਾਂ ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article