Friday, September 20, 2024
spot_img

SAD ਤੋਂ AAP ‘ਚ ਸ਼ਾਮਿਲ ਹੋਏ ਬੰਗਾ ਤੋਂ ਵਿਧਾਇਕ ਡਾਕਟਰ ਸੁੱਖੀ ਦੀਆਂ ਵਧੀਆਂ ਮੁਸ਼ਕਿਲਾਂ, ਜਾਣੋ ਕੀ ਹੈ ਅਸਲ ਵਜ੍ਹਾ

Must read

ਸ਼੍ਰੋਮਣੀ ਅਕਾਲੀ ਦਲ ਨੁੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਦੀਆਂ ਮੁਸ਼ਕਿਲਾਂ ਦਿਨੋਂ ਦਿਨ ਵੱਧ ਦੀਆਂ ਜਾ ਰਹੀਆਂ ਹਨ। ਪੰਜਾਬ ਅਤੇ ਹਰਿਆਣਾ ਦੇ ਐਡਵੋਕੇਟ ਐਚਸੀ ਅਰੋੜਾ ਨੇ ਉਨ੍ਹਾਂ ਨੂੰ ਪਬਲਿਕ ਡਿਮਾਂਡ ਨੋਟਿਸ ਭੇਜਿਆ ਹੈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਹੁਣ ਤੁਹਾਨੂੰ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ, ਕਿਉਂਕਿ ਲੋਕਾਂ ਨੇ ਤੁਹਾਨੂੰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੁਣਿਆ ਸੀ, ਪਰ ਹੁਣ ਤੁਸੀਂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹੋ। ਉਨ੍ਹਾਂ ਨੇ ਕਿਹਾ ਹੈ ਕਿ ਦਲ-ਬਦਲ ਵਿਰੋਧੀ ਕਾਨੂੰਨ ਤੁਹਾਡੇ ‘ਤੇ ਵੀ ਲਾਗੂ ਹੁੰਦਾ ਹੈ। ਅਜਿਹੇ ‘ਚ ਅਸਤੀਫਾ ਦੇਣਾ ਜ਼ਰੂਰੀ ਹੈ। ਤੁਸੀਂ ਇੱਕ ਮਹੱਤਵਪੂਰਨ ਅਹੁਦਾ ਰੱਖਦੇ ਹੋ। ਸਾਰੀਆਂ ਗੱਲਾਂ ਨੂੰ ਵੀ ਚੰਗੀ ਤਰ੍ਹਾਂ ਸਮਝੋ। ਅਜਿਹੇ ‘ਚ ਪਹਿਲ ਦੇ ਆਧਾਰ ‘ਤੇ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫਾ ਭੇਜ ਦਿਓ। ਨਹੀਂ ਤਾਂ ਉਹ ਇਸ ਮਾਮਲੇ ਦੀ ਸ਼ਿਕਾਇਤ ਵਿਧਾਨ ਸਭਾ ਸਪੀਕਰ ਨੂੰ ਕਰਨਗੇ।
ਦੱਸ ਦੇਈਏ ਵਿਧਾਇਕ ਡਾ.ਸੁਖਵਿੰਦਰ ਸਿੰਘ ਸੁੱਖੀ 14 ਅਗਸਤ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਡਾ: ਸੁੱਖੀ ਨੇ ਕਿਹਾ ਸੀ ਕਿ ਉਹ ਆਪਣੇ ਇਲਾਕੇ ਦੇ ਵਿਕਾਸ ਲਈ ‘ਆਪ’ ‘ਚ ਸ਼ਾਮਿਲ ਹੋ ਰਹੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article