Monday, April 27, 2026
spot_img

ਪੰਜਾਬ ‘ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਸੰਜੀਵ ਅਰੋੜਾ ਦਾ ਵੱਡਾ ਬਿਆਨ, ਕਿਹਾ ‘ਇੱਕ ਮਈ ਤੋਂ . . . . .’

Must read

ਪੰਜਾਬ ਵਿਚ ਲੱਗ ਰਹੇ ਬਿਜਲੀ ਕੱਟਾਂ ਵਿਚਾਲੇ ਬਿਜਲੀ ਮੰਤਰੀ ਸੰਜੀਵ ਅਰੋੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਜਲੀ ਦੀ ਕਮੀ ਨਾਲ ਜੂਝ ਰਹੇ ਲੋਕਾਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਬਿਜਲੀ ਮੰਤਰੀ ਨੇ ਭਰੋਸਾ ਦਿਵਾਇਆ ਕਿ 1 ਮਈ ਤੋਂ ਪੂਰੇ ਪੰਜਾਬ ਵਿਚ ਬਿਜਲੀ ਦੀ ਸਪਲਾਈ ਆਮ ਹੋ ਜਾਵੇਗੀ ਤੇ ਬਿਜਲੀ ਦੀ ਘਾਟ ਬਿਲਕੁਲ ਖਤਮ ਹੋ ਜਾਵੇਗੀ।

ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਵਾਰ ਗਰਮੀ ਸਮੇਂ ਤੋਂ ਪਹਿਲਾਂ ਪੈ ਗਈ ਤੇ ਜ਼ਿਆਦਾ ਗਰਮੀ ਹੋਣ ਕਰਕੇ ਅਪ੍ਰੈਲ ਮਹੀਨੇ ਵਿਚ ਹੀ ਬਿਜਲੀ ਦੀ ਮੰਗ ਵਧ ਗਈ, ਜਿਸ ਕਰਕੇ ਬਿਜਲੀ ਕੱਟ ਲਗਾਏ ਗਏ। ਉਨ੍ਹਾਂ ਕਿਹਾ ਕਿ ਇਹ ਬਿਜਲੀ ਕੱਟਾਂ ਦੀ ਸਮੱਸਿਆ ਸਿਰਫ ਪੰਜਾਬ ਵਿਚ ਹੀ ਦੇਖਣ ਨੂੰ ਨਹੀਂ ਮਿਲ ਰਹੀ ਸਗੋਂ ਪੂਰੇ ਉੱਤਰ ਭਾਰਤ ਵਿਚ ਇਹ ਸੰਕਟ ਚੱਲ ਰਿਹਾ ਹੈ।

ਉਨ੍ਹਾਂ ਕਿਹਾ ਕਿ 1 ਮਈ ਤੋਂ ਪੰਜਾਬ ਵਿੱਚ ਬਿਜਲੀ ਦੀ ਕਮੀ ਕਾਫ਼ੀ ਹੱਦ ਤੱਕ ਘੱਟ ਜਾਵੇਗੀ ਅਤੇ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਕਟ ਦੀ ਇਸ ਘੜੀ ਵਿੱਚ ਆਪਣਾ ਸਹਿਯੋਗ ਦੇਣ ਕਿਉਂਕਿ ਪੰਜਾਬ ਸਰਕਾਰ ਹਾਲਾਤ ਨੂੰ ਸੁਧਾਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article