Monday, February 9, 2026
spot_img

ਵੱਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਜਾਣੋ ਹੁਣ ਕਦੋਂ ਤੱਕ ਬੰਦ ਰਹਿਣਗੇ ਸਕੂਲ

Must read

ਜਨਵਰੀ ਮਹੀਨੇ ‘ਚ ਲਗਾਤਾਰ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਅਸਥਾਈ ਤਬਦੀਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਦੇ ਸਿੱਖਿਆ ਵਿਭਾਗ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਹਨ। ਪਹਿਲਾਂ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਖੁੱਲ੍ਹਣ ਦੇ ਹੁਕਮ ਜਾਰੀ ਗਏ ਸਨ।

ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਇਸ ਦੀ ਜਾਣਕਾਰੀ ਦਿੰਦਿਆਂ ਲਿਖਿਆ, “ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article