Monday, February 9, 2026
spot_img

ਭਲਕੇ ਸ਼ੁਰੂ ਹੋਵੇਗਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜ੍ਹਾਅ : ਤਰੁਨਪ੍ਰੀਤ ਸੌਂਦ

Must read

ਮੋਹਾਲੀ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ ਸਟਾਫ਼ ਦੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਮੰਤਰੀ ਨੇ ਕਿਹਾ ਕਿ ਮੁਹਿੰਮ ਦੇ ਪਹਿਲੇ ਚਰਨ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪੜਾਅ ਦੌਰਾਨ ਉਹ ਨੌਜਵਾਨ, ਜੋ ਕਦੇ ਨਸ਼ੇ ਦੇ ਸ਼ਿਕਾਰ ਸਨ ਅਤੇ ਇਲਾਜ ਤੋਂ ਬਾਅਦ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਚੁੱਕੇ ਹਨ, ਪ੍ਰੇਰਕ ਵਕਤਾ ਵਜੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ।

ਪੰਚਾਇਤ ਮੰਤਰੀ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਵਿੱਚ ਸਥਾਨਕ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ, ਤਾਂ ਜੋ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਨਤਾ ਵਿੱਚ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਹਿਲੇ ਪੜਾਅ ਦੌਰਾਨ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਗਿਆ ਹੈ ਅਤੇ ਬਾਕੀ ਦੋਸ਼ੀਆਂ ਖਿਲਾਫ਼ ਦੂਜੇ ਪੜਾਅ ਵਿੱਚ ਕਰੜੀ ਕਾਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਟ੍ਰੇਨਿੰਗ ਰਾਹੀਂ ਫੀਲਡ ਸਟਾਫ਼ ਦੀ ਸਮਰੱਥਾ ਵਧਾਉਣ, ਪੰਚਾਇਤਾਂ ਨੂੰ ਮਜ਼ਬੂਤ ਕਰਨ ਅਤੇ ਆਮਦਨੀ ਵਾਧੇ ਲਈ ਸਰੋਤਾਂ ਨੂੰ ਵਿਕਸਤ ਕਰਨ ‘ਤੇ ਵੀ ਖ਼ਾਸ ਧਿਆਨ ਦਿੱਤਾ ਗਿਆ ਹੈ। ਇਸ ਇੱਕ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਫੀਲਡ ਕਰਮਚਾਰੀ ਹਾਜ਼ਰ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article