Friday, November 22, 2024
spot_img

ਸੀਨੀਅਰ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਬਣੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ

Must read

ਚੰਡੀਗੜ੍ਹ, 19 ਜਨਵਰੀ 2024 : ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਇੰਦਰਪਾਲ ਸਿੰਘ ਧੰਨਾ ਨੂੰ ਪੰਜਾਬ ਦਾ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ। ਉਹ ਮੂਲ ਰੂਪ ਵਿੱਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਇਸ ਦੇ ਨਾਲ ਹੀ ਉਹ ਸਮਾਜ ਸੇਵੀ ਵਜੋਂ ਇਲਾਕੇ ਵਿੱਚ ਜਾਣੇ ਜਾਂਦੇ ਹਨ। ਉਹ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਦੀ ਥਾਂ ਲੈਣਗੇ, ਜੋ ਸਤੰਬਰ ਵਿੱਚ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਧੰਨਾ ਦੇ ਨਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ ਕਿਉਂਕਿ ਸੀ.ਐਮ.ਭਗਵੰਤ ਮਾਨ ਦੇ ਸਾਬਕਾ ਵਧੀਕ ਮੁੱਖ ਸਕੱਤਰ ਏ.ਵੇਣੁਪ੍ਰਸਾਦ ਦਾ ਨਾਮ ਵੀ ਦੌੜ ਵਿੱਚ ਚੱਲ ਰਿਹਾ ਸੀ।

ਇੰਦਰਪਾਲ ਸਿੰਘ ਧੰਨਾ ਫੌਜਦਾਰੀ ਕੇਸਾਂ ਵਿੱਚ ਪ੍ਰਸਿੱਧ ਵਕੀਲ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਦਾਦਾ ਹਰਬਖਸ਼ ਸਿੰਘ ਵੀ ਬੈਰਿਸਟਰ ਸਨ। ਉਹ ਸਮੂਹਿਕ ਪੰਜਾਬ ਵਿੱਚ ਡਿਪਟੀ ਸਪੀਕਰ ਵੀ ਰਹਿ ਚੁੱਕੇ ਹਨ। ਉਨ੍ਹਾਂ ਦੇ ਪੜਦਾਦਾ ਗੁਲਾਬ ਸਿੰਘ ਸੈਸ਼ਨ ਜੱਜ ਰਹੇ ਹਨ। ਇੰਦਰਪਾਲ ਸਿੰਘ ਦੀਆਂ ਦੋ ਧੀਆਂ ਵੀ ਵਕੀਲ ਹਨ। ਜਦੋਂਕਿ ਬੇਟਾ ਵੀ ਕਾਨੂੰਨ ਦੀ ਪੜ੍ਹਾਈ ਕਰ ਰਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article