ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮੰਦੀ ਸ਼ਬਦਾਵਾਲੀ ਬੋਲਣ ਕਾਰਨ ਹਰਜਿੰਦਰ ਸਿੰਘ ਧਾਮੀ ਨੂੰ ਚਾਰ ਦਿਨਾਂ ਵਿੱਚ ਪੇਸ਼ ਹੋਣ ਲਈ ਕਿਹਾ ਹੈ।
ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੁਹਾਲੀ ਵਿੱਚ ਦੱਸਿਆ ਕਿ ਇਸ ਮਾਮਲੇ ਵਿੱਚ ਕਮਿਸ਼ਨ ਨੇ ਧਾਮੀ ਨੂੰ ਚਾਰ ਦਿਨਾਂ ਵਿੱਚ ਪੇਸ਼ ਹੋ ਕੇ ਮੁਆਫ਼ੀ ਮੰਗਣ ਲਈ ਕਿਹਾ ਹੈ। ਜੇਕਰ ਇਸ ਮਾਮਲੇ ਵਿੱਚ ਬੀਬੀ ਜਗੀਰ ਕੌਰ ਵੱਲੋਂ ਕੋਈ ਬਿਆਨ ਨਹੀਂ ਆਇਆ ਤਾਂ ਗਿੱਲ ਨੇ ਕਿਹਾ ਕਿ ਉਨ੍ਹਾਂ ਦੀਆਂ ਆਪਣੀਆਂ ਮੁਸ਼ਕਲਾਂ ਹੋ ਸਕਦੀਆਂ ਹਨ ਪਰ ਅਸੀਂ ਕੰਮ ਕਰਾਂਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੇ ਕਾਬਲ ਨਹੀਂ ਹਨ।
ਉਨ੍ਹਾਂ ਦੱਸਿਆ ਕਿ ਧਾਮੀ ਵੱਲੋਂ ਉਹਨਾਂ ਪ੍ਰਤੀ ਵਰਤੀ ਮੰਦੀ ਸ਼ਬਦਾਵਾਲੀ ਕਾਰਨ ਅੱਜ ਸ਼੍ਰੋਮਣੀ ਕਮੇਟੀ ਦਾ ਹਰ ਮੁਲਾਜ਼ਮ ਸ਼ਰਮਸ਼ਾਰ ਹੈ। ਉਹਨਾਂ ਕਿਹਾ ਕਿ ਐਡਵੋਕੇਟ ਧਾਮੀ 1996 ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ ਅਤੇ ਹਮੇਸ਼ਾ ਮੰਦਭਾਗੀ ਸ਼ਬਦਾਵਾਲੀ ਵਰਤਦੇ ਰਹੇ ਹਨ।