Monday, September 16, 2024
spot_img

SGPC ਚੋਣਾਂ ਤੋਂ ਪਹਿਲਾਂ ਸਾਂਸਦ ਸਰਬਜੀਤ ਸਿੰਘ ਖਾਲਸਾ ਨੇ ਕਰਤਾ ਵੱਡਾ ਐਲਾਨ, ਲੋਕਾਂ ਨੂੰ ਕੀਤੀ ਇਹ ਅਪੀਲ!

Must read

ਚੰਡੀਗੜ੍ਹ, 21 ਜੁਲਾਈ : ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖਾਲਸਾ ਨੇ ਵੱਡਾ ਐਲਾਨ ਕੀਤਾ ਹੈ ਕਿ, ਉਹ ਖ਼ਡੂਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਨਾਲ ਮਿਲ ਕੇ ਨਵੀਂ ਪਾਰਟੀ ਬਣਾਉਣਗੇ। ਉਹਨਾਂ ਨੇ ਇਹ ਐਲਾਨ ਪਿੰਡ ਰੋਡੇ ਵਿਖੇ ਇੱਕ ਸਮਾਗਮ ਦੌਰਾਨ ਕੀਤਾ। ਉਹਨਾਂ ਨੇ ਦਾਅਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸਮੇਂ ਮੰਤਰੀ ਰਹੇ ਅਤੇ ਹੋਰ ਵੱਡੇ ਆਗੂ ਉਹਨਾਂ ਦੇ ਸੰਪਰਕ ਵਿਚ ਹਨ। ਉਨ੍ਹਾਂ ਅੱਗੇ ਕਿਹਾ ਕਿ ਅਗਰ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੇਲ੍ਹ ਵਿਚੋਂ ਬਾਹਰ ਆਉਂਦਿਆਂ, ਜਾਂ ਫਿਰ ਉਹ ਜੇਲ੍ਹ ਵਿਚ ਹੀ ਮੈਨੂੰ ਇਹ ਕਹਿ ਦਿੰਦੇ ਹਨ ਤਾਂ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਜਾਵੇਗਾ। ਉਹਨਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ, ਐਸਜੀਪੀਸੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article