ਅੰਮ੍ਰਿਤਸਰ, 3 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਕਰਮਚਾਰੀ ਘਰੇਲੂ ਵਿਵਾਦ ਦੇ ਚਲਦਿਆਂ ਅੱਜ ਦੁਪਹਿਰ ਅਕਾਊਂਟ ਦਫ਼ਤਰ ਵਿਚ ਭਿੜ ਗਏ ਅਤੇ ਤਲਵਾਰਾਂ ਵੀ ਚੱਲੀਆਂ। ਇਸ ਲੜਾਈ ਝਗੜੇ ਵਿਚ ਇੱਕ ਕਰਮਚਾਰੀ ਜਖ਼ਮੀ ਹੋ ਗਿਆ। ਜਿਸ ਨੂੰ ਗੁਰੂ ਰਾਮਦਾਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਰਬਾਰਾ ਸਿੰਘ ਦੀ ਹਸਪਤਾਲ ਵਿੱਚ ਜੇਰੇ ਇਲਾਜ ਦੌਰਾਨ ਮੌਤ ਹੋ ਗਈ ਹੈ।
ਅੱਜ ਦੁਪਹਿਰ ਕਰੀਬ ਡੇਢ ਵਜੇ ਸ੍ਰੀ ਹਰਿਮੰਦਰ ਸਾਹਿਬ ਦੇ ਅਕਾਊਂਟਸ ਵਿਭਾਗ ਵਿੱਚ ਹੋਈ। ਜਿੱਥੇ ਕੰਮ ਕਰਦੇ ਸ਼੍ਰੋਮਣੀ ਕਮੇਟੀ ਕਰਮਚਾਰੀ ਸੁਖਬੀਰ ਸਿੰਘ ਅਤੇ ਦਰਬਾਰਾ ਸਿੰਘ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਨੁਸਾਰ ਦੋਵਾਂ ਦੇ ਪਰਿਵਾਰਕ ਸਬੰਧ ਹਨ ਅਤੇ ਅੱਜ ਸਵੇਰੇ ਵੀ ਉਨ੍ਹਾਂ ਦੀ ਘਰ ਵਿੱਚ ਲੜਾਈ ਹੋਈ ਸੀ।ਦੁਪਹਿਰ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੁੜ ਦੋਵਾਂ ਵਿਚਾਲੇ ਲੜਾਈ ਸ਼ੁਰੂ ਹੋ ਗਈ। ਮੌਕੇ ਤੇ ਮੌਜੂਦ ਕਰਮਚਾਰੀਆਂ ਦੇ ਅਨੁਸਾਰ ਸੁਖਬੀਰ ਸਿੰਘ ਨੇ ਦਰਬਾਰਾ ਸਿੰਘ ’ਤੇ ਤਲਵਾਰ ਨਾਲ ਕਈ ਵਾਰ ਹਮਲਾ ਕੀਤਾ।
SGPC ਦੇ ਕਰਮਚਾਰੀ ਆਪਸੀ ਘਰੇਲੂ ਵਿਵਾਦ ਚਲਦਿਆਂ ਆਪਸ ‘ਚ ਭਿੜੇ, ਚੱਲੀਆਂ ਤਲ ਵਾਰਾਂ, ਇੱਕ ਦੀ ਮੌ ਤ




