ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਗਲਾਡਾ ਦਫ਼ਤਰ ਸਾਹਮਣੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਵਿੱਚ ਪਹੁੰਚੇ ਹਨ। ਪਾਰਟੀ ਦੇ ਕਈ ਸੀਨੀਅਰ ਅਧਿਕਾਰੀ ਅਤੇ ਵਰਕਰ ਪ੍ਰਦਰਸ਼ਨ ਵਿੱਚ ਮੌਜੂਦ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਪ੍ਰਦਰਸ਼ਨ ਜ਼ਮੀਨ ਐਕਵਾਇਰ ਕਰਨ ਦੇ ਮਾਮਲੇ ਵਿੱਚ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ 32 ਪਿੰਡਾਂ ਵਿੱਚ ਅਰਬਨ ਅਸਟੇਟ ਬਣਾਉਣ ਦੇ ਨਾਮ ’ਤੇ 24311 ਏਕੜ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਉਣਗੇ। ਉਨ੍ਹਾਂ ਨੇ ਲੁਧਿਆਣਾ ਵਿੱਚ ਗਲਾਡਾ ਦਫ਼ਤਰ ਦੇ ਬਾਹਰ ਧਰਨੇ ‘ਤੇ ਬੈਠਣ ਦਾ ਐਲਾਨ ਕੀਤਾ ਸੀ। ਇਸ ਵਿਰੋਧ ਪ੍ਰਦਰਸ਼ਨ ਵਿੱਚ ਉਨ੍ਹਾਂ ਨਾਲ ਪਾਰਟੀ ਦੇ ਕਈ ਸੀਨੀਅਰ ਅਧਿਕਾਰੀ ਅਤੇ ਵਰਕਰ ਵੀ ਮੌਜੂਦ ਰਹੇ।