Tuesday, April 1, 2025
spot_img

ਵਿਜੀਲੈਂਸ ਬਿਊਰੋ ਵੱਲੋਂ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ SHO ਅਤੇ ASI ਗ੍ਰਿਫ਼ਤਾਰ

Must read

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸ ਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਖੁਲਾਸਾ ਕਰਦਿਆਂ ਦਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਸਲਪੁਰ ਦੇ ਇਕ ਨਿਵਾਸੀ ਦੁਆਰਾ ਦਾਇਰ ਕੀਤੀ ਗਈ ਇਕ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ।

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿਚ ਉਸ ਦੇ ਭਤੀਜੇ ਵਿਰੁਧ ਐਨਡੀਪੀਐਸ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਉਸ ਦੇ ਪੁੱਤਰ ਨੂੰ ਐਨਡੀਪੀਐਸ ਕਾਨੂੰਨ ਦੀ ਧਾਰਾ 29 ਤਹਿਤ ਇਸ ਮੁਕੱਦਮੇ ਵਿਚ ਫਸਾਉਣ ਦੀ ਧਮਕੀ ਦੇ ਰਹੇ ਸਨ। ਸ਼ਿਕਾਇਤ ਅਨੁਸਾਰ, ਉਕਤ ਏਐਸਆਈ ਨੇ ਉਸਦੇ ਪੁੱਤਰ ਨੂੰ ਕੇਸ ਵਿੱਚੋਂ ਕੱਢਣ ਲਈ ਐਸਐਚਓ ਦੀ ਤਰਫੋਂ 1,50,000 ਰੁਪਏ ਦੀ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਅੱਗੇ ਦਸਿਆ ਕਿ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵਲੋਂ ਸ਼ਿਕਾਇਤ ਦੀ ਜਾਂਚ ਕਰਨ ਅਤੇ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਉਕਤ ਦੋਵਾਂ ਮੁਲਜ਼ਮਾਂ ਵਿਰੁਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7ਏ, ਬੀਐਨਐਸ ਦੀ ਧਾਰਾ 61(2) ਅਤੇ ਐਨਡੀਪੀਐਸ ਕਾਨੂੰਨ ਦੀ ਧਾਰਾ 59 ਤਹਿਤ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article