ਦਿੱਲੀ ਦੇ ਹੋਲਸੇਲ ਗਾਂਧੀਨਗਰ ਮਾਰਕਿਟ ਵਿੱਚ ਇੱਕ ਸ਼ਰਮਨਾਕ ਘਟਨਾ ਵਿੱਚ ਇੱਕ ਵਪਾਰੀ ਔਰਤਾਂ ਦੇ ਅੰਡਰਗਾਰਮੈਂਟਸ ਵੇਚਦਾ ਪਾਇਆ ਗਿਆ ਜਿਸ ਉੱਤੇ ਸਿੱਖ ਚਿੰਨ੍ਹ (ਖੰਡਾ ਸਾਹਿਬ) ਲਿਖਿਆ ਹੋਇਆ ਸੀ। ਜਦੋਂ ਸਥਾਨਕ ਲੋਕਾਂ ਨੇ ਵਿਕਰੀ ਦਾ ਵਿਰੋਧ ਕੀਤਾ ਤਾਂ ਦੁਕਾਨਦਾਰ ਨੇ ਉਨ੍ਹਾਂ ਨਾਲ ਕਥਿਤ ਤੌਰ ‘ਤੇ ਦੁਰਵਿਵਹਾਰ ਕੀਤਾ।
ਉਧਰ, ਇਲਾਕਾ ਨਿਵਾਸੀਆਂ ਵੱਲੋਂ ਮਾਮਲੇ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਦੋਸ਼ੀ ਨੂੰ ਹਿਰਾਸਤ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।