Thursday, September 19, 2024
spot_img

SIT ਵਲੋਂ ਮਜੀਠੀਆ ਨੂੰ ਸੰਮਨ ਭੇਜ 8 ਅਗਸਤ ਨੂੰ ਪੇਸ਼ ਹੋਣ ਲਈ ਸੱਦਿਆ

Must read

ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਵਲੋਂ ਮੁੜ ਸੰਮਨ ਭੇਜ 8 ਅਗਸਤ ਨੂੰ ਸੱਦਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਐਸਆਈਟੀ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਭੇਜੇ ਗਏ ਸੀ, ਪਰ ਉਹ ਚੰਡੀਗੜ੍ਹ ਅਦਾਲਤ ‘ਚ ਪੇਸ਼ ਹੋਣ ਕਾਰਨ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ ਸਨ। ਜਿਸ ਕਰਕੇ ਉਨ੍ਹਾਂ ਨੇ ਚਿੱਠੀ ਲਿਖ ਕੇ ਨਾ ਪੇਸ਼ ਹੋਣ ਦਾ ਕਾਰਨ ਦੱਸਿਆ ਸੀ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਜਦੋਂ SIT ਨੇ ਮਜੀਠੀਆ ਨੂੰ ਨੋਟਿਸ ਭੇਜਿਆ ਸੀ ਤਾਂ ਮਜੀਠੀਆ ਨੇ ਇਸ ਮਾਮਲੇ ਨੂੰ ਲੈਕੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਸੀ। ਉਨ੍ਹਾਂ ਵੱਲੋਂ ਦਲੀਲ ਦਿੱਤੀ ਗਈ ਸੀ ਕਿ ਉਸ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਨੂੰ 8 ਜੁਲਾਈ ਤੱਕ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਰਾਹਤ ਦਿੱਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article