ਸਯੁੰਕਤ ਕਿਸਾਨ ਮੋਰਚਾ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਹਿੱਸਾ ਨਹੀਂ ਲਵੇਗਾ। ਇਹ ਫੈਸਲਾ ਚੰਡੀਗੜ੍ਹ ਵਿੱਚ ਹੋਈ ਹੰਗਾਮੀ ਮੀਟਿੰਗ ਵਿੱਚ ਲਿਆ ਗਿਆ। ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਨਹੀਂ ਕਹਿਣਗੇ। ਇਹ ਉਨ੍ਹਾਂ ਦਾ ਫੈਸਲਾ ਹੈ।
ਉਨ੍ਹਾਂ ਕਿਹਾ ਕਿ 23 ਦਸੰਬਰ ਨੂੰ ਪੰਜਾਬ ਭਰ ਵਿੱਚ ਐਸ.ਕੇ.ਐਮ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 24 ਦਸੰਬਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਹੋਵੇਗੀ।
ਇਸ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਬਹਾਲ ਕਰ ਦਿੱਤੀਆਂ ਜਾਣਗੀਆਂ। ਅਸੀਂ ਦੁਕਾਨਦਾਰਾਂ, ਧਾਰਮਿਕ ਸੰਸਥਾਵਾਂ, ਵਪਾਰ ਮੰਡਲ ਅਤੇ ਟਰੇਡ ਯੂਨੀਅਨਾਂ ਨਾਲ ਮੀਟਿੰਗਾਂ ਕਰਾਂਗੇ। ਉਨ੍ਹਾਂ ਤੋਂ ਪੰਜਾਬ ਬੰਦ ਵਿੱਚ ਸਹਿਯੋਗ ਦੇਣ ਦੀ ਮੰਗ ਕਰਨਗੇ।