ਚੰਡੀਗੜ੍ਹ ਦੇ ਸੈਕਟਰ-22 ਦੀ ਉਪਰਲੀ ਮੰਜ਼ਿਲ ’ਤੇ ਸਥਿਤ PG ‘ਚ ਬਾਥਰੂਮ ‘ਚੋਂ SPY ਕੈਮਰਾ ਲਗਾ ਕੇ ਲੜਕੀਆਂ ਦੀਆਂ ਅਸ਼ਲੀਲ ਫੋਟੋਆਂ ਅਤੇ ਵੀਡੀਉ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। PG ‘ਚ ਰਹਿ ਲਈ ਲੜਕੀ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ SPY ਕੈਮਰਾ ਲਗਾਇਆ ਗਿਆ। ਸ਼ਿਕਾਇਤ ਮਿਲਣ ‘ਤੇ ਪੁਲਿਸ ਨੇ ਮੁਲਜ਼ਮ ਲੜਕੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੁਲਿਸ ਨੇ ਦੋਵਾਂ ਦੇ ਫ਼ੋਨ ਸੀਲ ਕਰਕੇ ਸੀਐਫਐਸਐਲ ਲੈਬ ‘ਚ ਭੇਜ ਦਿੱਤੇ ਹਨ। ਲੈਬ ਦੀ ਰਿਪੋਰਟ ਤੋਂ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਕੁੜੀਆਂ ਦੀਆਂ ਕਿੰਨੀਆਂ ਵੀਡੀਉਜ਼ ਬਣਾਈਆਂ ਅਤੇ ਅੱਗੇ ਕਿਸ ਨੂੰ ਭੇਜੀਆਂ ਹਨ? ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।