ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 15 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਖਰਾਬ ਮੌਸਮ ਕਾਰਨ ਅਸਥਾਈ ਤੌਰ ‘ਤੇ ਇਸ ਯਾਤਰਾ ‘ਤੇ ਰੋਕ ਲਗਾ ਦਿੱਤੀ ਗਈ ਹੈ। ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਟ੍ਰੈਕਿੰਗ ਰੂਟ ਬੰਦ ਕਰ ਦਿੱਤੇ ਗਏ ਹਨ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮਗਰੋਂ ਦੇਹਰਾਦੂਨ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।