ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਹੋਰ ਚੌਕਸ ਨਜ਼ਰ ਆ ਰਹੀ ਹੈ। SSOC ਅੰਮ੍ਰਿਤਸਰ ਤੇ ਕੇਂਦਰੀ ਏਜੰਸੀ ਨੇ ਸਾਂਝਾ ਆਪ੍ਰੇਸ਼ਨ ਵਿੱਚ ਆਈਐਸਆਈ-ਸਮਰਥਿਤ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਅਧਿਕਾਰੀਆਂ ਨੇ SBS ਨਗਰ ਦੇ ਨੇੜੇ ਜੰਗਲਾਂ ‘ਚੋਂ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਰੀ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ- ਆਈਐਸਆਈ-ਸਮਰਥਿਤ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਐਸਐਸਓਸੀ ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਟਿੱਬਾ ਨੰਗਲ-ਕੁਲਾਰ ਰੋਡ, ਐਸਬੀਐਸ ਨਗਰ ਦੇ ਨੇੜੇ ਜੰਗਲੀ ਖੇਤਰ ਵਿੱਚ ਇੱਕ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਕਾਰਵਾਈ ਵਿੱਚ ਅੱਤਵਾਦੀ ਹਾਰਡਵੇਅਰ ਦਾ ਇੱਕ ਜ਼ਖੀਰਾ ਬਰਾਮਦ ਕੀਤਾ।
ਪੁਲਿਸ ਨੇ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਜੰਗਲਾਂ ਤੋਂ 2 ਆਰਪੀਜੀ, 2 ਆਈਈਡੀ, 5 ਹੈਂਡ ਗ੍ਰਨੇਡ ਅਤੇ ਇੱਕ ਵਾਇਰਲੈੱਸ ਸੰਚਾਰ ਸੈੱਟ ਬਰਾਮਦ ਕੀਤਾ। ਸ਼ੁਰੂਆਤੀ ਜਾਂਚ ਤੋਂ ਸੰਕੇਤ ਮਿਲਿਆ ਹੈ ਕਿ ਪਾਕਿਸਤਾਨ ਦੀ ਆਈਐਸਆਈ ਅਤੇ ਇਸ ਨਾਲ ਜੁੜੇ ਅੱਤਵਾਦੀ ਸੰਗਠਨਾਂ ਨੇ ਪੰਜਾਬ ਵਿੱਚ ਲੁਕੇ ਆਪਣੇ ਸਲੀਪਰ ਸੈੱਲਾਂ ਨੂੰ ਮੁੜ ਸਰਗਰਮ ਕਰਨ ਦੀ ਯੋਜਨਾ ਬਣਾਈ ਸੀ।