ਅਮਰੀਕਾ ‘ਚ ਕਨੈਕਟੀਕਟ ਸਟੇਟ ਬੋਰਡ ਆਫ਼ ਐਜੂਕੇਸ਼ਨ ਨੇ ਸਮਾਜਿਕ ਵਿਗਿਆਨ ਦੇ ਨਵੇਂ ਸਿਲੇਬਲ ‘ਚ ਸਿੱਖ ਧਰਮ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ ਜੋ ਕਿ ਸਿੱਖਾਂ ਲਈ ਮਾਣ ਵਾਲੀ ਗੱਲ ਹੈ। ਅਮਰੀਕਾ ‘ਚ ਇਸ ਪਹਿਲ ਨਾਲ ਕਨੈਕਟੀਕਟ ਦੇ ਪੰਜ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਸਿੱਖ ਭਾਈਚਾਰੇ ਬਾਰੇ ਜਾਨਣ ਦਾ ਮੌਕਾ ਮਿਲੇਗਾ।
ਨੌਰਵਿਚ ਸਿਟੀ ਕੌਂਸਲਮੈਨ ਸਵਰਨਜੀਤ ਸਿੰਘ ਨੇ ਕਿਹਾ ਕਿ ਨਵਾਂ ਪਾਠਕ੍ਰਮ ਸਿੱਖਿਆ ਦੇ ਤਿੰਨਾਂ ਪੱਧਰਾਂ ਦੇ ਵਿਦਿਆਰਥੀਆਂ ਨੂੰ ਸਿੱਖ ਭਾਈਚਾਰੇ ਬਾਰੇ ਜਾਣਨ ਦਾ ਮੌਕਾ ਪ੍ਰਦਾਨ ਕਰੇਗਾ। ਵਿਦਿਆਰਥੀਆਂ ਨੂੰ ਛੋਟੀ ਉਮਰ ਤੋਂ ਹੀ ਸਿੱਖ ਧਰਮ ਦੇ ਇਤਿਹਾਸ ਅਤੇ ਸਮਾਜ ਦੇ ਯੋਗਦਾਨ ਬਾਰੇ ਪੜ੍ਹਾਉਣਾ ਸਾਡੇ ਵਿਦਿਆਰਥੀਆਂ ਲਈ ਸੁਰੱਖਿਅਤ ਮਾਹੌਲ ਪੈਦਾ ਕਰੇਗਾ।